14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਲੈ ਕੇ ਦੁਪਹਿਰ 1.00 ਵਜੇ ਤੱਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਦੇ ਜਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਜੇਠ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਭਾਈ ਸਾਹਿਬ ਭਾਈ ਯੋਧਵੀਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੀਰਾ ਸਿੰਘ ਗਾਬੜੀਆ, ਪ੍ਰੀਤਮ ਸਿੰਘ, ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢੱਲ, ਜਸਪ੍ਰੀਤ ਸਿੰਘ, ਧਰਮ ਸਿੰਘ ਬਾਜਵਾ, ਗਿਆਨੀ ਸੁਖਦੇਵ ਸਿੰਘ, ਬੀਬੀ ਜਸਵਿੰਦਰ ਕੌਰ, ਹਰਵਿੰਦਰ ਕੌਰ, ਬਲਵਿੰਦਰ ਕੌਰ, ਬੀਬੀ ਮੋਨਕਾ, ਬੀਬੀ ਪਰਮਜੀਤ ਕੌਰ, ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਵੀਰੂ ਨੇ ਸੂਬੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਹਾਨੀ ਚੌਹਾਨ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਸਮਾਗਮ <br/>
Ad Position 24