14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੌਂਸਲਰ ਵੀਰੂ ਨੇ ਸੂਬੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਹਾਨੀ ਚੌਹਾਨ ਨੂੰ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਢੰਡਾਰੀ ਕਲਾਂ/ਲੁਧਿਆਣਾ, 15 ਮਈ (ਜਸਵੀਰ ਸਿੰਘ ਬੰਗਾ)-ਧੀਆਂ ਅੱਜ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ ਅਤੇ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੀਆਂ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ | ਇਹ ਪ੍ਰਗਟਾਵਾ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿਚ ਢੰਡਾਰੀ ਕਲਾਂ ਦੇ ਇਲਾਕੇ ਦੀਪ ਨਗਰ ਦੀ ਰਹਿਣ ਵਾਲੀ ਵਿਦਿਆਰਥਣ ਸੁਹਾਨੀ ਚੌਹਾਨ, ਜਿਸ ਨੇ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ, ਨੂੰ ਸਨਮਾਨਿਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥਣ ਸੁਹਾਨੀ ਚੌਹਾਨ ਨੇ ਜਿੱਥੇ ਸੂਬੇ ਦਾ ਮਾਣ ਵਧਾਇਆ ਹੈ, ਉਥੇ ਹੀ ਢੰਡਾਰੀ ਕਲਾਂ ਇਲਾਕੇ 'ਚ ਵੀ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਕੌਂਸਲਰ ਵੀਰੂ ਨੇ ਵਿਦਿਆਰਥਣ ਸੁਹਾਨੀ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਹੋਰ ਵੀ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉੁਹ ਆਪਣੇ ਮਿੱਥੇ ਟੀਚੇ 'ਤੇ ਆਸਾਨੀ ਨਾਲ ਪਹੁੰਚ ਸਕੇ | ਇਸ ਮੌਕੇ ਵਿਦਿਆਰਥਣ ਸੁਹਾਨੀ ਚੌਹਾਨ ਦੇ ਪਿਤਾ ਲਲਿਤ ਚੌਹਾਨ ਤੇ ਹੋਰ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>
Ad Position 24