14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਵਿਸ਼ਵਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਵਿਸ਼ਵਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਦਾ 12ਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ ਡਾਇਰੈਕਟਰ ਲਖਵੀਰ ਸਿੰਘ ਅਤੇ ਪਿ੍ੰਸੀਪਲ ਕਰਮਜੀਤ ਕੌਰ ਨੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਇਸ ਸੰਬੰਧੀ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੰੂ ਪਿਆਰ ਭਰੀ ਸ਼ਾਬਾਸ਼ੀ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਕਿਹਾ | ਪਿ੍ੰਸੀਪਲ ਕਰਮਜੀਤ ਕੌਰ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਾਰੇ ਸਕੂਲ ਵਿਚ ਮਿਠਾਈ ਵੰਡ ਕੇ ਇਸ ਖ਼ੁਸ਼ੀ ਨੂੰ ਸਾਂਝਾ ਕੀਤਾ ਗਿਆ |
ਜੀ.ਟੀ.ਬੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ
ਜੀ.ਟੀ.ਬੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ 12ਵੀਂ ਜਮਾਤ ਦਾ ਨਤੀਜਾ ਬੁਕਤ ਸ਼ਾਨਦਾਰ ਰਿਹਾ | 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਕਿਰਨਦੀਪ ਕੌਰ ਨੇ ਪਹਿਲਾ, ਜਸ਼ਨਦੀਪ ਕੌਰ ਨੇ ਦੂਜਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਹਨਾਂ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਅਮਨਜੀਤ ਸਿੰਘ ਨੇ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈਆਂ ਦਿੱਤੀਆਂ | ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਤੇ ਡਾਇਰੈਕਟਰ ਜਸਵਿੰਦਰ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੂੰਹ ਮਿੱਠਾ ਕਰਾ ਕੇ ਵਧਾਈਆਂ ਦਿੱਤੀਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ |
ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਜਾਹਿਦ ਅਲੀ ਸਾਇੰਸ ਗਰੁੱਪ ਨੇ 500 ਵਿਚੋਂ 478 (95.6 ਫ਼ੀਸਦੀ) ਅੰਕ, ਰੀਆ ਸ਼ਰਮਾ, ਪ੍ਰੇਮ, ਹਰਲੀਨ ਕੌਰ, ਕੁਮਾਰ ਸੋਨੀ, ਤਨਵੀਰ ਕੌਰ, ਤਇਮ ਛਾਬੜਾ ਨੇ 89 ਫ਼ੀਸਦੀ ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ ਵਿਚੋਂ ਦਰਸਵੀਰ ਸਿੰਘ, ਨਵਜੋਤ ਕੌਰ, ਅਨਮੋਲ ਸਿੰਗਲਾ, ਹਿਮਾਸੀ ਧੀਰ, ਨਵਜੋਤ ਕੌਰ ਨੇ 88.7 ਫ਼ੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ ਵਿਚੋਂ ਦੇਵ ਡੋਗਰਾ, ਯੁਵਿਕਾ, ਸਿਮਰਪ੍ਰੀਤ ਸਿੰਘ, ਨਵੀਨ ਚੰਦ, ਮਮਤਾ, ਮੱਗਵੀਰ ਕੌਰ, ਰਣਜੋਤ ਸਿੰਘ, ਸਨੇਹਾ ਰਾਣੀ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਡਾਇਰੈਕਟਰ ਰਵਿੰਦਰ ਸਿੰਘ ਅਤੇ ਪਿ੍ੰਸੀਪਲ ਅਮਰਜੀਤ ਕੌਰ ਨੇ ਬੱਚਿਆਂ ਦੀ ਇਸ ਕਾਮਯਾਬੀ 'ਤੇ ਸਾਰਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਿਰਨਦੀਪ ਕੌਰ ਨਾਫਰੇ ਨੇ ਬਾਰ੍ਹਵੀਂ 'ਚੋਂ 96.4 ਫ਼ੀਸਦੀ ਅੰਕ ਪ੍ਰਾਪਤ ਕੀਤੇ <br/> ਅਗਲੀ ਖ਼ਬਰ ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24