14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਸ.ਆਰ.ਐਸ.ਡੀ. ਵਿੱਦਿਆ ਮੰਦਰ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਇਆਲੀ/ਥਰੀਕੇ, 15 ਮਈ (ਮਨਜੀਤ ਸਿੰਘ ਦੁੱਗਰੀ)-ਇਆਲੀ ਖ਼ੁਰਦ ਦਸ਼ਮੇਸ਼ ਨਗਰ ਸਥਿਤ ਐਸ.ਆਰ.ਐਸ.ਡੀ.ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਨਤੀਜਿਆਂ ਵਿਚ ਰੋਹਿਤ ਖੁਸ਼ਵਾਹਾ ਨੇ 91 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਨੈਨਾ ਨੇ 86 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਲੱਕੀ ਵਰਮਾ ਨੇ 85 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਜਿਸ ਤੇ ਸਕੂਲ ਦੇ ਪਿ੍ੰਸੀਪਲ ਸੰਤੋਸ਼ ਕੁਮਾਰ ਪਾਲ ਅਤੇ ਅਧਿਆਪਕਾਂ ਜੈਅੰਤੀ ਦੇਵੀ, ਨਿਸ਼ੀ ਡੋਗਰਾ ਯਸ਼ਪਾਲ, ਸੀਤਾ ਸ਼ਰਮਾ, ਨਿਰਮਲਾ ਯਾਦਵ, ਜਗਦੀਪ ਕੌਰ, ਨਵਦੀਪ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਸਰਾਹਨਾ ਕਰਦਿਆਂ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਲਈ ਵਧਾਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਿਰਨਦੀਪ ਕੌਰ ਨਾਫਰੇ ਨੇ ਬਾਰ੍ਹਵੀਂ 'ਚੋਂ 96.4 ਫ਼ੀਸਦੀ ਅੰਕ ਪ੍ਰਾਪਤ ਕੀਤੇ <br/>
Ad Position 24