14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੈਕਰਡ ਸੋਲ ਕਾਨਵੈਂਟ ਸਕੂਲ ਵਲੋਂ ਸੀ.ਬੀ.ਐਸ.ਈ. 12ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫੁੱਲਾਂਵਾਲ, 15 ਮਈ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੀ ਪ੍ਰੀਖਿਆ (2025-26) 'ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਸੰਸਥਾ ਦਾ ਮਾਣ ਵਧਾਇਆ | ਕਾਮਰਸ ਸਟ੍ਰੀਮ 'ਚ ਪ੍ਰਾਚੀ ਪਾਠਕ ਨੇ 93.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਚਾਹਤ ਨੇ 89.8 ਪ੍ਰਤੀਸ਼ਤ ਨਾਲ ਦੂਜਾ ਅਤੇ ਹਰਜੋਤ ਕੌਰ ਨੇ 88.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ 'ਤੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ, ਅਤੇ ਪਿ੍ੰਸੀਪਲ ਸ਼੍ਰੀਮਤੀ ਵੰਦਨਾ ਮਿਗਲਾਨੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਅਤੇ ਅਧਿਆਪਕਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸਾਰੇ ਖੇਤਰਾਂ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਅਤੇ ਸਫਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24