05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਧਾਇਕ ਗਰੇਵਾਲ ਵਲੋਂ ਵਾਰਡ 19 ਦੇ ਸੈਕਟਰ 39 ਵਿਖੇ ਪਾਰਕਾਂ ਦੇ ਕੰਮਾਂ ਨੂੰ ਹਰੀ ਝੰਡੀ <br/>

Ad Position 21
No active advertisement
ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪਿ੍ੰਸੀਪਲ ਇੰਦਰਜੀਤ ਕÏਰ ਵਲੋਂ ਵਾਰਡ ਨੰਬਰ 19 ਦੇ ਅਧੀਨ ਪੈਂਦੇ ਸੈਕਟਰ 39 ਦੀ ਜੀ.ਆਰ.ਡੀ. ਕਾਲੋਨੀ ਵਿਖੇ ਦੀਵਾਰ ਅਤੇ ਪਾਰਕਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ | ਇਸ ਮÏਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦੇ ਹੋਏ ਪਾਰਕਾਂ ਦੇ ਨਵੇਂ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ 'ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਨਾਲ ਜਿੱਥੇ ਪਾਰਕਾਂ ਦੀ ਸੁੰਦਰਤਾ ਵਧੇਗੀ ਉਥੇ ਹੀ ਇਲਾਕਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੇਗੀ ¢ ਇਸ ਮÏਕੇ ਤੇ ਮੇਅਰ ਪਿ੍ੰਸੀਪਲ ਇੰਦਰਜੀਤ ਕÏਰ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ 'ਚ ਰਿਕਾਰਡ ਤੋੜ ਵਿਕਾਸ ਕਾਰਜ ਪਹਿਲਾਂ ਤੋਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ 'ਚ ਮੁਕੰਮਲ ਕਰ ਲਿਆ ਜਾਵੇਗਾ¢ ਵਿਧਾਇਕ ਗਰੇਵਾਲ ਅਤੇ ਪਿ੍ੰਸੀਪਲ ਇੰਦਰਜੀਤ ਕÏਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ | ਇਸ ਮÏਕੇ ਕੌਂਸਲਰ ਨਿਧੀ ਗੁਪਤਾ, ਕੌਂਸਲਰ ਅਮਰਜੀਤ ਸਿੰਘ, ਅਸ਼ਵਨੀ ਟੰਡਨ, ਸਿਰੋਜ ਮੱਗੂ, ਵਜੀਤ ਕੁਮਾਰ, ਸ਼ਿਵਾਨੀ, ਨੰਦਨੀ, ਗੁਰਬਖਸ਼ ਸਿੰਘ, ਗੁਰਬਚਨ ਸਿੰਘ, ਬਲਦੇਵ ਸਿੰਘ, ਬਲਵੰਤ ਸਿੰਘ, ਬਲਵੀਰ ਗਰਚਾ, ਮਨਵੀਰ ਗਰਚਾ, ਮਨਪ੍ਰੀਤ ਸਿੰਘ, ਕਨਵਰ ਗਰਗ, ਨਿਤਿਨ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਡੀ. ਟੀ. ਐਫ. ਦਾ ਵਫ਼ਦ ਸਹਾਇਕ ਕਮਿਸ਼ਨਰ ਪਾਇਲ ਗੋਇਲ ਨੰੂ ਮਿਲਿਆ <br/>
Ad Position 24
No active advertisement