05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਾਵਰ ਮੈਨੇਜਮੈਂਟ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਮੁੜ ਸੰਘਰਸ਼ ਦੇ ਰਾਹ 'ਤੇ <br/>

Ad Position 21
No active advertisement
ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਜਤਿੰਦਰ ਭੰਬੀ)-ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸਬੰਧਿਤ ਏਟਕ), ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ ਗੁਰਭੇਜ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ | ਮੀਟਿੰਗ 'ਚ ਬਿਜਲੀ ਮੁਲਾਜ਼ਮਾਂ ਦੇ ਵਿੱਤੀ ਮਸਲੇ ਸੰਬੰਧੀ ਤੁਰੰਤ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਉਣ ਦੀ ਬਣੀ ਸਹਿਮਤੀ ਲਾਗੂ ਨਾ ਕਰਨ ਲਈ ਪਾਵਰ ਮੈਨੇਜਮੈਂਟ ਦੀ ਜ਼ੋਰਦਾਰ ਨਿੰਦਾ ਕੀਤੀ ਗਈ | ਸੋਲੇਸ਼ੀਅਮ ਪਾਲਿਸੀ ਵਾਲੇ ਕੇਸ ਵਿਚ ਲਗਾਇਆ 12 ਫ਼ੀਸਦੀ ਵਿਆਜ ਮੁਆਫ਼ ਕਰਨ ਅਤੇ ਪਾਲਿਸੀ ਨਾਲ ਸਬੰਧਿਤ ਹੋਰ ਮਸਲੇ 15 ਮਈ ਤੱਕ ਕੈਬਨਿਟ ਤੋਂ ਪਾਸ ਕਰਵਾਉਣ ਦੀ ਹੋਈ ਸਹਿਮਤੀ ਲਾਗੂ ਨਾ ਕਰਨ ਤੇ ਹੋਰ ਅਹਿਮ ਮੰਗਾਂ ਸਮੇਤ ਹੋਰ ਮਸਲੇ 15 ਮਈ ਤੱਕ ਹੱਲ ਕਰਨ ਦੀ ਸਹਿਮਤੀ ਲਾਗੂ ਨਾ ਕਰਨ ਸਮੇਤ 30 ਮਈ ਦੀ ਮੀਟਿੰਗ ਦੇ ਮਿੰਟਸ ਜਾਰੀ ਨਾ ਕਰਨ ਵਿਰੁੱਧ 20 ਮਈ ਤੱਕ ਮੁਲਤਵੀ ਕੀਤਾ ਸੰਘਰਸ਼ ਮੁੜ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ | ਸਾਂਝੇ ਥੜਿ੍ਹਆਂ ਦੇ ਸਕੱਤਰ ਹਰਪਾਲ ਸਿੰਘ ਤੇ ਗੁਰਵੇਲ ਸਿੰਘ ਬੱਲਪੁਰੀਆ ਤੋਂ ਇਲਾਵਾ ਨਿਰਮਲ ਸਿੰਘ ਹੁਸ਼ਿਆਰਪੁਰ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਹਰਦੀਪ ਸਿੰਘ ਗਰੇਵਾਲ, ਜਸਵੀਰ ਸਿੰਘ ਆਂਡਲੂ, ਕÏਰ ਸਿੰਘ ਸੋਹੀ, ਹਰਵਿੰਦਰ ਸਿੰਘ, ਗੁਰਪਿਆਰ ਸਿੰਘ, ਗੁਰਤੇਜ ਸਿੰਘ ਪੱਖੋ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ, ਪਵਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ 30 ਅਪੈ੍ਰਲ ਨੂੰ ਪਾਵਰ ਮੈਨੇਜਮੈਂਟ ਨਾਲ ਸੁਖਾਵੇਂ ਮਾਹੌਲ ਵਿਚ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਸਮੇਂ ਹੋਈਆਂ ਸਹਿਮਤੀਆਂ ਕਾਰਨ ਜਥੇਬੰਦੀਆਂ ਵਲੋਂ 20 ਮਈ ਤੱਕ ਵਰਕ ਟੂ ਰੂਲ ਤੇ ਬਿਜਲੀ ਮੰਤਰੀ ਸਮੇਤ ਪਾਵਰ ਮੈਨੇਜਮੈਂਟ ਦੇ ਘਿਰਾਓ ਦਾ ਸੰਘਰਸ਼ ਮੁਲਤਵੀ ਕੀਤਾ ਗਿਆ ਸੀ, ਪ੍ਰੰਤੂ ਹੁਣ ਤੱਕ ਪਾਵਰ ਮੈਨੇਜਮੈਂਟ ਵਲੋਂ ਮਿਥੇ ਸਮੇਂ ਅਨੁਸਾਰ ਨਾ ਤਾਂ ਮਿੰਟਸ ਆਫ ਮੀਟਿੰਗ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਹੋਈਆਂ ਸਹਿਮਤੀਆਂ ਲਾਗੂ ਕੀਤੀਆਂ ਗਈਆਂ ਹਨ, ਜਿਸ ਕਰਕੇ 24 ਮਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਲਗਾ ਕੇ 16 ਅਤੇ 17 ਜੂਨ ਨੂੰ ਸੂਬਾ ਪੱਧਰੀ ਦੋ ਰੋਜ਼ਾ ਮੁਕੰਮਲ ਹੜਤਾਲ ਕਰਨ ਤੋਂ ਇਲਾਵਾ ਪੈਨਸ਼ਨਰ ਜਥੇਬੰਦੀਆਂ ਦੇ ਵਰਕਰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕਰਨਗੇ | ਇਸ ਦੇ ਨਾਲ ਹੀ 1 ਜੂਨ ਤੋਂ ਫ਼ੀਲਡ ਦੌਰਿਆਂ ਸਮੇਂ ਬਿਜਲੀ ਮੰਤਰੀ, ਸੀ. ਐਮ. ਡੀ. ਸਮੇਤ ਪਾਵਰ ਮੈਨੇਜਮੈਂਟ ਦੇ ਡਾਇਰੈਕਟਰਜ਼ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ | 18 ਮਈ ਨੂੰ ਸਮੁੱਚੇ ਪੰਜਾਬ ਅੰਦਰ ਸਰਕਲ ਪੱਧਰੀ ਸੰਘਰਸ਼ ਦੀ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ¢

Ad Position 22
No active advertisement
ਪਿਛਲੀ ਖ਼ਬਰ 32 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਸਮੇਤ ਇਕ ਕਾਬੂ ਅਗਲੀ ਖ਼ਬਰ ਖਾਟੂ ਸ਼ਿਆਮ ਮੰਦਰ ਦੇ ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਨ ਆਏ ਲੋਕਾਂ ਖ਼ਿਲਾਫ਼ ਜ਼ਬਰਦਸਤ ਧਰਨਾ
Ad Position 24
No active advertisement