06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਸ. ਪੀ. ਐਸ. ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ 56 ਸਾਲਾਂ ਵਿਅਕਤੀ ਦੇ ਦੋਵੇਂ ਗੋਡੇ ਬਦਲੇ <br/>

Ad Position 21
No active advertisement
ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਡਾ. ਤਰਲੋਚਨ ਸਿੰਘ)-ਉੱਤਰੀ ਭਾਰਤ ਦੇ ਪ੍ਰਸਿੱਧ ਐਸ. ਪੀ. ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਹੱਡੀਆਂ ਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ. ਪੀ. ਐਸ. ਹਸਪਤਾਲ ਵਿਖੇ 130 ਕਿੱਲੋ ਵਜ਼ਨੀ 56 ਸਾਲਾਂ ਵਿਅਕਤੀ ਦੇ ਏ. ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਡਾਕਟਰੀ ਦੇ ਇਤਿਹਾਸ 'ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ | ਇਸ ਸਰਜਰੀ ਸੰਬੰਧੀ ਡਾ. ਰਣਜੀਤ ਨੇ ਦੱਸਿਆ ਕਿ ਉਕਤ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਮੋਟਾਪੇ, ਦਿਲ ਦੀ ਬਿਮਾਰੀ, ਬਲੱਡ ਪੈ੍ਰਸ਼ਰ ਤੇ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਸੀ | ਭਾਰੀ ਮੋਟਾਪਾ ਹੋਣ ਕਾਰਨ ਉਸ ਨੂੰ ਤੁਰਨਾ ਫਿਰਨਾ ਵੀ ਬਹੁਤ ਮੁਸ਼ਕਿਲ ਸੀ | ਉਸ ਨੇ ਮੋਟਾਪਾ ਘੱਟ ਕਰਨ ਲਈ ਸਰਜਰੀ ਕਰਵਾਉਣ ਦਾ ਵੀ ਮਨ ਬਣਾ ਲਿਆ ਸੀ, ਪਰ ਉਸ ਨੂੰ ਕਿਸੇ ਵਿਅਕਤੀ ਨੇ ਐਸ. ਪੀ. ਐਸ. ਹਸਪਤਾਲ ਵਿਖੇ ਡਾ. ਰਣਜੀਤ ਨਾਲ ਸਲਾਹ ਮਸ਼ਵਰਾ ਕਰਨ ਦੀ ਸਲਾਹ ਦਿੱਤੀ | ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਹ ਜ਼ਿੰਦਗੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕਾ ਸੀ, ਪਰ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ | ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 130 ਕਿੱਲੋ ਵਜ਼ਨੀ 56 ਸਾਲਾਂ ਅੰਮਿ੍ਤਸਰ ਨਿਵਾਸੀ ਜੀਤ ਸਿੰਘ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ | ਉਕਤ ਵਿਅਕਤੀ ਨੂੰ ਤਿੰਨ ਦਿਨ ਹਸਪਤਾਲ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ | ਹੁਣ ਉਕਤ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ ਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਿਹਾ ਹੈ | ਡਾ. ਰਣਜੀਤ ਨੇ ਦੱਸਿਆ ਕਿ 130 ਕਿੱਲੋ ਵਜ਼ਨੀ ਵਿਅਕਤੀ ਦੇ ਦੋਵੇਂ ਗੋਡੇ ਬਦਲਣੇ ਇਕ ਬਹੁਤ ਵੱਡਾ ਚੈਲੰਜ ਸੀ, ਜਿਸ ਨੂੰ ਪੂਰੀ ਸਫਲਤਾ ਨਾਲ ਪੂਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੰਦਰ 'ਚੋਂ ਚੋਰ ਹਜ਼ਾਰਾਂ ਦੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਹੋਇਆ ਫ਼ਰਾਰ <br/> ਅਗਲੀ ਖ਼ਬਰ ਗੁਰਦੇਵ ਸ਼ਰਮਾ ਦੇਬੀ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਦਸਤਾਵੇਜ਼ ਵੰਡੇ <br/>
Ad Position 24
No active advertisement