ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਕਰਕੇ ਪੰਜਾਬ, ਖ਼ਾਸ ਕਰਕੇ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿਚ ਵੱਧ ਰਹੇ ਰੇਤ ਮਾਫ਼ੀਆ ਤੇ ਨਸ਼ਾ ਮਾਫ਼ੀਆ ਦੇ ਮਸਲੇ ਚੁੱਕੇ | ਗੋਸ਼ਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਗ਼ੈਰ-ਕਾਨੰੂਨੀ ਮਾਈਨਿੰਗ, ਨਸ਼ਿਆਂ ਤੇ ਗੁੰਡਾਗਰਦੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਲੋਕਾਂ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮਾਫ਼ੀਆ ਅਨਸਰਾਂ 'ਤੇ ਨਕੇਲ ਕੱਸਣ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਜਾਲ ਵਿਚ ਫਸਦੀ ਜਾ ਰਹੀ ਹੈ ਅਤੇ ਲੋਕ ਹੁਣ ਮੌਜੂਦਾ ਸਰਕਾਰ ਤਾੋ ਨਿਰਾਸ਼ ਹੁੱਕੇ ਹਨ | ਗੋਸ਼ਾ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਸ਼ਾਂਤੀ, ਵਿਕਾਸ ਤੇ ਨੌਜਵਾਨੀ ਦੇ ਭਵਿੱਖ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ | ਇਸ ਮੌਕੇ ਡਾ. ਸੁਭਾਸ਼ ਸ਼ਰਮਾ, ਜਤਿੰਦਰ ਸਿੰਘ, ਰਤਨਾ ਧਾਨੇਰਾ, ਡਾ. ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਐਡਵੋਕੇਟ ਸਿਮਰਨ ਕੌਰ ਅਤੇ ਪ੍ਰਭਜੀਤ ਸਿੰਘ ਪੰਧੇਰ ਵੀ ਮੌਜੂਦ ਸਨ |