ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਹਲਵਾਰਾ ਏਅਰਪੋਰਟ ਤੋਂ ਦਿੱਲੀ-ਲੁਧਿਆਣਾ ਵਿਚਕਾਰ ਪਹਿਲੀ ਉਡਾਣ ਦੀ ਸ਼ੁਰੂਆਤ ਨੰੂ ਪੰਜਾਬ ਲਈ ਇਤਿਹਾਸਕ ਪਲ ਕਰਾਰ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਿਕਾਸ ਨੰੂ ਨਵੀ ਰਫਤਾਰ ਮਿਲੇਗੀ | ਸੰਨੀ ਕੈਂਥ ਖੁਦ ਪਹਿਲੀ ਫਲਾਈਟ ਰਾਹੀਂ ਦਿੱਲੀ ਤੋਂ ਹਲਵਾਰਾ ਏਅਰਪੋਰਟ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਵਿਕਰਮ ਸਾਹਨੀ ਅਤੇ ਰਾਜਿੰਦਰ ਗੁਪਤਾ ਵੀ ਮੌਜੂਦ ਰਹੇ | ਸੰਨੀ ਕੈਂਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਦੂਰਦਰਸ਼ੀ ਸੋਚ ਸਦਕਾ ਪੰਜਾਬ ਨੰੂ ਹਲਵਾਰਾ ਏਅਰਪੋਰਟ ਵਰਗਾ ਵੱਡਾ ਤੋਹਫਾ ਮਿਲਿਆ ਹੈ | ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਖਾਸ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ ਲੋਕਾਂ ਦਾ ਸਾਲਾਂ ਪੁਰਾਣਾ ਸੁਪਨਾ ਪੂਰਾ ਹੋਇਆ ਹੈ | ਇਸ ਮੌਕੇ ਪੰਜਾਬ ਭਾਜਪਾ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |