07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰਦੁਆਰਾ ਗੁਰੂ ਨਾਨਕ ਦਰਬਾਰ ਡਾਬਾ ਵਿਖੇ ਅੰਮਿ੍ਤ ਸੰਚਾਰ ਦੌਰਾਨ 32 ਪ੍ਰਾਣੀ ਗੁਰੂ ਵਾਲੇ ਬਣੇ <br/>

Ad Position 21
No active advertisement
ਅਜੀਤ ਡੈਸਕ 17-05-2026
ਡਾਬਾ/ਲੁਹਾਰਾ, 16 ਮਈ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਅਤੇ ਭਾਈ ਤਾਰਾ ਸਿੰਘ ਜੀ ਦੀ 300 ਸਾਲਾਂ ਸਹੀਦੀ ਸ਼ਤਾਬਦੀ ਅਤੇ ਖਾਲਸਾ ਪੰਥ ਦੀ ਸਿਰਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਗੁਰੂਘਰ ਦੇ ਮੁੱਖ ਸੇਵਾਦਾਰ ਮਹਿਲ ਸਿੰਘ, ਹੈਡ ਗ੍ਰੰਥੀ ਭਾਈ ਰਾਜਵੀਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਨਗਰ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਜਿਸ ਵਿਚ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਦੇ ਪ੍ਰਚਾਰਕ/ਨਿਗਰਾਨ ਗਿਆਨੀ ਕੁਲਦੀਪ ਸਿੰਘ ਆਲਮਗੀਰ ਨੇ ਆਸ ਪਾਸ ਦੇ ਨਗਰਾਂ ਵਿਚ ਸਮਾਗਮਾਂ ਨੂੰ ਸਫਲਤਾ ਪੂਰਵਕ ਬਣਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕਰਕੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਨੂੰ ਨਿਭਾਇਆ | ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਦੇ ਜਥੇ ਨੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਛਕਾਉਦਿਆ | ਇਨ੍ਹਾਂ ਪੰਜ ਪਿਆਰਿਆਂ ਪਾਸੋਂ 32 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਨੂੰ ਪ੍ਰਾਪਤ ਕਰਕੇ ਅੰਮਿ੍ਤ ਪਾਨ ਕੀਤਾ | ਇਸ ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਗਿਆਨੀ ਕੁਲਦੀਪ ਸਿੰਘ ਆਲਮਗੀਰ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਦੇ ਮੁੱਖ ਸੇਵਾਦਾਰ ਮਹਿਲ ਸਿੰਘ, ਗ੍ਰੰਥੀ ਰਾਜਵੀਰ ਸਿੰਘ, ਸੋਹਣ ਸਿੰਘ ਗਰੇਵਾਲ, ਜਸਵਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਹਰਵਿੰਦਰ ਸਿੰਘ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵਲੋਂ ਵਿੱਢੀ ਮੁਹਿੰਮ 'ਚ ਬੈਂਸ ਨੇ ਕੀਤਾ ਸੰਬੋਧਨ <br/> ਅਗਲੀ ਖ਼ਬਰ ਗੌਰੀ ਨੇ 12ਵੀਂ ਕਲਾਸ ਵਿਚ 94.6 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਨਵਚੇਤਨਾ ਦਾ ਵਧਾਇਆ ਮਾਣ-ਸੇਖੋਂ <br/>
Ad Position 24
No active advertisement