ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗ੍ਰੀਟਿੰਗ ਕਾਰਡ ਅਤੇ ਤੋਹਫੇ ਭੇਟ ਕੀਤੇ ਗਏ, ਜਿਸ ਨਾਲ ਸਮਾਗਮ ਵਿਚ ਪਿਆਰ ਅਤੇ ਸਤਿਕਾਰ ਦੀ ਭਾਵਨਾ ਦੇਖਣ ਨੰੂ ਮਿਲੀ | ਸਮਾਗਮ ਦੌਰਾਨ ਮਾਵਾਂ ਲਈ ਕਈ ਮਨੋਰੰਜਕ ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮਾਵਾਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਭਾਗ ਲਿਆ | ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੀਆਂ ਮਾਵਾਂ ਨੰੂ ਸਕੂਲ ਪ੍ਰਬੰਧਨ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਸਮਾਜ ਵਿਚ ਉਸ ਦਾ ਸਥਾਨ ਸਭ ਚੋ ਉਚਾ ਹੈ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਗਜੀਤ, ਸਤਿੰਦਰ ਕੌਰ ਅਤੇ ਪਿ੍ੰਸੀਪਲ ਪ੍ਰਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |