ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਮਹਾਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਦੀ ਦੇਖ-ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਇਸ ਮੌਕੇ ਭਾਈ ਗੁਰਮੇਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਹਰਦੀਪ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਜੇਠ ਮਹੀਨੇ ਦੀ ਸੰਗਰਾਂਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਗਿਆਨੀ ਹਰਦੀਪ ਸਿੰਘ ਨੇ ਭਾਈ ਗੁਰਮੇਲ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਸਾਬਕਾ ਐਸ. ਡੀ. ਓ. ਚਮਕੌਰ ਸਿੰਘ, ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਕੁਲਦੀਪ ਸਿੰਘ, ਜਗਜੀਤ ਸਿੰਘ, ਗਗਨਪ੍ਰੀਤ ਸਿੰਘ ਸੰਨੀ, ਰਣਬੀਰ ਸਿੰਘ ਆਦਿ ਹਾਜ਼ਰ ਸਨ |