ਲੁਧਿਆਣਾ, 16 ਮਈ (ਜਤਿੰਦਰ ਭੰਬੀ)-ਐਸ. ਡੀ. ਪੀ. ਕਾਲਜ ਫ਼ਾਰ ਵੁਮੈਨ ਵਿਖੇ ਦਸੰਬਰ-2025 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਆਯੋਜਿਤ ਬੀ.ਕਾਮ (ਐਫ. ਵਾਈ. ਯੂ. ਪੀ.) ਸਮੈਸਟਰ ਪਹਿਲੇ ਦੀ ਪ੍ਰੀਖਿਆ 'ਚ ਆਪਣੇ ਵਿਦਿਆਰਥੀਆਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ | ਪਿ੍ਯੰਕਾ ਨੇ ਕਾਲਜ 'ਚ ਪਹਿਲੇ ਸਥਾਨ ਦੇ ਨਾਲ-ਨਾਲ ਪੰਜਾਬ ਯੂਨੀਵਰਸਿਟੀ ਵਿਚ 19ਵਾਂ ਸਥਾਨ ਪ੍ਰਾਪਤ ਕੀਤਾ | ਗੁੰਜਨ ਪਰਜਾਪਤੀ ਨੇ ਪੰਜਾਬ ਯੂਨੀਵਰਸਿਟੀ 'ਚ 20ਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ 'ਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪ੍ਰਾਚੀ ਨੇ ਕਾਲਜ 'ਚ ਤੀਜੇ ਸਥਾਨ ਦੇ ਨਾਲ ਪੰਜਾਬ ਯੂਨੀਵਰਸਿਟੀ ਵਿਚ 23ਵਾਂ ਸਥਾਨ ਪ੍ਰਾਪਤ ਕੀਤਾ | ਹੋਣਹਾਰ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਰਿਵਾਰਾਂ ਦੇ ਨਿਰੰਤਰ ਉਤਸ਼ਾਹ ਤੇ ਸਮਰਥਨ ਅਤੇ ਵਿਭਾਗੀ ਸਟਾਫ਼ ਦੇ ਅਣਥੱਕ ਯਤਨਾਂ ਨੂੰ ਦਿੱਤਾ | ਐਸ. ਡੀ. ਪੀ. ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ, ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਕਾਦਮਿਕ ਉੱਤਮਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿਚ ਨਿਰੰਤਰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ |