ਇਆਲੀ/ਥਰੀਕੇ, 16 ਮਈ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਥਰੀਕੇ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕਥਾ ਸਮਾਗਮ ਕਰਵਾਇਆ | ਆਸਾ ਜੀ ਦੀ ਵਾਰ ਉਪਰੰਤ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਹੋਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੌਸ਼ਨ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਸੰਗਤ ਨੂੰ ਸਰਵਣ ਕਰਵਾਉਣ ਉਪਰੰਤ ਕਥਾਵਾਚਕ ਗਿਆਨੀ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜੋਰਾ ਸਿੰਘ, ਦਲਵੀਰ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ, ਚਿਤਵਨਜੋਤ ਸਿੰਘ ਵਲੋਂ ਸਮਾਜ ਸੇਵੀ ਲਾਈਫ਼ ਕੇਅਰ ਫਾਊਾਡੇਸ਼ਨ ਸਤੀਸ਼ ਕੁਮਾਰ ਅਮਰਗੜ੍ਹ ਨੂੰ ਉਨ੍ਹਾਂ ਵਲੋਂ ਲੋਕਾਂ ਨੂੰ ਮੈਡੀਕਲ ਸਹੂਲਤਾਂ ਲਈ ਜਾਗਰੂਕ ਕਰਨ ਲਈ ਲੋਕ ਭਲਾਈ ਲਈ ਕੀਤੀਆਂ ਜਾਣ ਵਾਲੀਆਂ ਅਨੇਕਾਂ ਸੇਵਾਵਾਂ ਲਈ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |