ਇਆਲੀ/ਥਰੀਕੇ, 16 ਮਈ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਤੇ ਸਿਧਵਾਂ ਨਹਿਰ ਸੜਕ ਵਿਚਾਲੇ ਸਥਿਤ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ, ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਮੈਨੇਜਰ ਗੁਰਚਰਨ ਸਿੰਘ ਪੁਰਬਾਂ ਤੇ ਗੁਰਦੁਆਰਾ ਇੰਸਪੈਕਟਰ ਹਰਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅੰਮਿ੍ਤ ਵੇਲੇ ਆਸਾ ਜੀ ਦੀ ਵਾਰ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਤੇ ਨਿੱਤ-ਨੇਮੀਆਂ ਦੇ ਨਿਤਨੇਮ ਬਾਣੀਆਂ ਦੇ ਪਾਠ ਭਾਈ ਗੁਰਪ੍ਰੀਤ ਸਿੰਘ ਦੇ ਕਰਨ ਉਪਰੰਤ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਤੇ ਨਗਰ ਦੀ ਚੜ੍ਹਦੀ ਕਲਾਂ ਲਈ ਅਰਦਾਸ ਕਰਨ ਉਪਰੰਤ ਸੰਗਰਾਂਦ ਨੂੰ ਸਮਰਪਿਤ ਸਜਾਏ ਜਾਣ ਵਾਲੇ ਮਹੀਨਾਵਾਰ ਧਾਰਮਿਕ ਸਮਾਗਮ ਦੌਰਾਨ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਨੇ ਕਥਾ ਵਿਚਾਰਾਂ, ਗੁਰਸੇਵਕ ਸਿੰਘ ਤਿਹਾੜਾ ਦਾ ਕਵੀਸ਼ਰੀ ਜਥੇ ਨੇ ਕਵੀਸ਼ਰੀ, ਢਾਡੀ ਜਗਦੀਸ਼ ਸਿੰਘ ਚੰਦਨ ਦੇ ਢਾਡੀ ਜਥੇ ਵਲੋਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ |