08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੀ. ਏ. ਯੂ. ਨੇ ਮਸਾਲੇ ਉਗਾਉਣ ਵਾਲੇ ਕਿਸਾਨਾਂ ਦੀ ਸਿਖਲਾਈ ਲਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਜਤਿੰਦਰ ਭੰਬੀ)-ਪੀ. ਏ. ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਮਸਾਲੇ ਵਾਲੀਆਂ ਤੇ ਮਹਿਕਦਾਰ ਫ਼ਸਲਾਂ ਉਗਾਉਣ ਵਾਲੇ ਕਿਸਾਨਾਂ ਦੇ ਕਲੱਬ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ, ਜਿਸ 'ਚ 20 ਕਿਸਾਨ ਸ਼ਾਮਿਲ ਹੋਏ | ਜੈਵਿਕ ਅਤੇ ਕੁਦਰਤੀ ਖੇਤੀ ਸਕੂਲ ਦੇ ਡਾ. ਰਜਿੰਦਰ ਕੁਮਾਰ ਦੀ ਸੰਚਾਲਨਾ ਹੇਠ ਹੋਏ ਇਸ ਸਿਖਲਾਈ ਕੈਂਪ 'ਚ ਮਾਹਿਰਾਂ ਨੇ ਮਸਾਲੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਦੀਆਂ ਤਕਨੀਕਾਂ ਅਤੇ ਮੰਡੀ ਵਿਚ ਇਨ੍ਹਾਂ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ | ਡਾ. ਵਜਿੰਦਰ ਪਾਲ ਨੇ ਮਸਾਲੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਤੇ ਮਹੱਤਤਾ ਬਾਰੇ, ਡਾ. ਗੁਰਨਾਜ਼ ਗਿੱਲ ਨੇ ਪ੍ਰੋਸੈਸਿੰਗ ਦੀਆਂ ਆਧੁਨਿਕ ਤਕਨੀਕਾਂ ਬਾਰੇ, ਡਾ. ਖੁਸ਼ਦੀਪ ਧਰਨੀ ਨੇ ਮੰਡੀਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕੀਤੀ | ਮਸਾਲਿਆਂ ਦੀ ਪ੍ਰੋਸੈਸਿੰਗ ਲਈ ਐਗਰੋ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਕਿਸਾਨਾਂ ਨੂੰ ਕਰਵਾਇਆ ਗਿਆ | ਇਸ ਦੌਰੇ ਦੇ ਸੰਯੋਜਕ ਡਾ. ਗੁਰਵੀਰ ਕੌਰ ਸਨ | ਕਿਸਾਨਾਂ ਨੇ ਮਾਹਿਰਾਂ ਕੋਲੋਂ ਆਪਣੇ ਸਵਾਲਾਂ ਦੇ ਜਵਾਬ ਲਏ ਅਤੇ ਹਲਦੀ ਅਤੇ ਹੋਰ ਮਸਾਲੇ ਵਾਲੀਆਂ ਕਿਸਮਾਂ ਦੀ ਕਾਸ਼ਤ ਲਈ ਵਿਸ਼ੇਸ਼ ਦਿਲਚਸਪੀ ਦਿਖਾਈ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਪੀ. ਕਾਲਜ ਫ਼ਾਰ ਵੁਮੈਨ ਨੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ <br/>
Ad Position 24