20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਤੇਲ ਅਤੇ ਗੈਸ ਕੀਮਤਾਂ ਵਿਚ ਵਾਧਾ ਗ਼ਰੀਬ ਅਤੇ ਮੱਧ ਵਰਗ 'ਤੇ ਮਹਿੰਗਾਈ ਦਾ ਬੋਝ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ 18 ਮਈ (ਜਤਿੰਦਰ ਭੰਬੀ)-ਆਰ.ਐਮ.ਪੀ.ਆਈ. ਅਤੇ ਸੀ. ਪੀ. ਆਈ. ਐਮ. ਐਲ. ਵਲੋਂ ਸਾਂਝੇ ਤÏਰ 'ਤੇ ਸਮਰਾਲਾ ਚੌਕ ਵਿਖੇ ਦੇਸ਼ ਦੀ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ਮÏਕੇ ਆਰ.ਐਮ.ਪੀ.ਆਈ. ਦੇ ਸੂਬਾ ਕਮੇਟੀ ਮੈਂਬਰ ਕਾ. ਜਗਦੀਸ਼ ਚੰਦ, ਸੀ.ਪੀ.ਆਈ.ਐਮ.ਐਲ. ਦੇ ਜ਼ਿਲ੍ਹਾ ਸਕੱਤਰ ਕਾ. ਜੈ ਪ੍ਰਕਾਸ਼ ਨਾਰਾਇਣ ਅਤੇ ਆਰ.ਐਮ.ਪੀ.ਆਈ. ਦੇ ਜ਼ਿਲ੍ਹਾ ਮੈਂਬਰ ਬਲਰਾਜ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਬਿੱਲਾਂ ਦੀ ਉਹ ਨਿੰਦਾ ਕਰਦੇ ਹਨ | ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ, ਖ਼ਾਸ ਕਰਕੇ ਮਜ਼ਦੂਰ ਅਤੇ ਮਿਹਨਤਕਸ਼ ਵਰਗ ਦੀ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਗ਼ਰੀਬ ਅਤੇ ਮੱਧ ਵਰਗ 'ਤੇ ਮਹਿੰਗਾਈ ਦਾ ਵੱਧ ਬੋਝ ਪਾਇਆ ਜਾ ਰਿਹਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢ ਇਸ ਮÏਕੇ ਅਜੀਤ ਕੁਮਾਰ, ਤਹਿਸੀਲਦਾਰ, ਭੋਲਾ ਯਾਦਵ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ 'ਤੇ ਹਲਕਾ ਗਿੱਲ ਅੰਦਰ ਹੋਵੇਗਾ ਚਹੁੰਮੁਖੀ ਵਿਕਾਸ-ਵੈਦ <br/> ਅਗਲੀ ਖ਼ਬਰ ਬਰਨਾਲਾ ਨਗਰ ਨਿਗਮ ਚੋਣਾਂ ਦੇ ਮੈਦਾਨ 'ਚ ਉੱਤਰੇ ਪਰਿਵਾਰਕ ਰਿਸ਼ਤਿਆਂ ਨੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਾਇਆ
Ad Position 24