20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੱਖ-ਵੱਖ ਥਾਵਾਂ 'ਤੇ ਵਿਆਹੁਤਾ ਸਮੇਤ 4 ਵਿਅਕਤੀਆਂ ਵਲੋਂ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚਾਰ ਵਿਅਕਤੀਆਂ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਰਾਹੋਂ ਰੋਡ 'ਤੇ ਰਹਿਣ ਵਾਲੀ ਪੂਜਾ ਪਤਨੀ ਸੁਰਜਨ (28) ਨੇ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਪੂਜਾ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ | ਉਹ ਆਪਣੇ ਸਹੁਰੇ ਪਰਿਵਾਰ ਪਾਸ ਇੱਥੇ ਰਹਿ ਰਹੀ ਸੀ | ਪੁਲਿਸ ਅਨੁਸਾਰ ਪੂਜਾ ਨੇ ਆਪਣੇ ਘਰ 'ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀ ਕਹਿਣਾ ਹੈ ਕਿ ਪੂਜਾ ਦੀ ਮੌਤ ਸੰਬੰਧੀ ਉਸ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨ ਲਿਖੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬਿਆਨਾਂ ਦੇ ਆਧਾਰ 'ਤੇ ਹੀ ਪਬਲਿਕ ਕਾਰਵਾਈ ਕੀਤੀ ਜਾਵੇਗੀ | ਪੂਜਾ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਤੋਂ ਦੁਖੀ ਸੀ ਅਤੇ ਉਸ ਦੀ ਖੁਦਕੁਸ਼ੀ ਦਾ ਕਾਰਨ ਸਹੁਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨਾ ਦੱਸਿਆ ਜਾ ਰਿਹਾ ਹੈ | ਦੂਜੇ ਮਾਮਲੇ ਵਿਚ ਥਾਣਾ ਡਿਵੀਜਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਦਰਾਪੁਰੀ ਵਿਚ ਵਿਕਾਸ ਕੁਮਾਰ ਨਾਮੀ 40 ਸਾਲ ਦੇ ਕਾਰੋਬਾਰੀ ਨੇ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਪੁਲਿਸ ਅਨੁਸਾਰ ਵਿਕਾਸ ਕੁਮਾਰ ਘਰੇਲੂ ਕਾਰਨਾਂ ਕਾਰਨ ਪਰੇਸ਼ਾਨ ਸੀ ਅਤੇ ਉਹ ਧਾਗੇ ਦਾ ਕਾਰੋਬਾਰ ਕਰਦਾ ਸੀ, ਉਸ ਦਾ ਇਕ ਬੱਚਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਤੀਜੇ ਮਾਮਲੇ ਵਿਚ ਨਿਊ ਸ਼ਿਮਲਾਪੁਰੀ ਦੇ ਰਹਿਣ ਵਾਲੇ ਰੰਜਨ ਕੁਮਾਰ ਪੁੱਤਰ ਵਿਜੇ ਬਹਾਦਰ ਨੇ ਵੀ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਰੰਜਨ ਕੁਮਾਰ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਦਿਨੀਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਬਿਹਾਰ ਗਿਆ ਸੀ | ਉਸ ਦੇ ਪਰਿਵਾਰਿਕ ਮੈਂਬਰ ਉੱਥੇ ਹੀ ਰਹਿ ਗਏ, ਜਦਕਿ ਇਹ ਬੀਤੇ ਦਿਨ ਘਰ ਵਾਪਸ ਆ ਗਿਆ ਅਤੇ ਘਰ ਵਿਚ ਹੀ ਇਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਦੋਂ ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਉੱਥੇ ਆਇਆ ਤਾਂ ਉਸ ਨੇ ਦੇਖਿਆ ਕਿ ਰੰਜਨ ਦੀ ਲਾਸ਼ ਉੱਥੇ ਲਟਕ ਰਹੀ ਹੈ | ਪੁਲਿਸ ਅਨੁਸਾਰ ਰੰਜਨ ਮਜ਼ਦੂਰੀ ਕਰਦਾ ਸੀ | ਪੁਲਿਸ ਨੇ ਇਸ ਸਬੰਧੀ ਉਸ ਦੇ ਵਾਰਸਾਂ ਨੂੰ ਬਿਹਾਰ ਵਿਚ ਸੂਚਨਾ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਆਉਣ ਉਪਰੰਤ ਹੀ ਅਗਲੀ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਕੰਗਣਵਾਲ ਇਲਾਕੇ ਵਿਚ ਇਕ ਫ਼ੈਕਟਰੀ ਵਰਕਰ ਰੰਜਨ ਕੁਮਾਰ ਵਲੋਂ ਵੀ ਖੁਦਕੁਸ਼ੀ ਕਰ ਲਈ | ਰੰਜਨ ਕੁਮਾਰ ਦੀ ਉਮਰ 40 ਸਾਲ ਦੇ ਕਰੀਬ ਸੀ | ਪੁਲਿਸ ਅਨੁਸਾਰ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ | ਪੁਲਿਸ ਨੇ ਹਾਲ ਦੀ ਘੜੀ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਫਰਜ਼ੀ ਕਾਲ ਸੈਂਟਰ ਦੇ ਮਾਮਲੇ 'ਚ 5 ਹੋਰ ਕਾਬੂ <br/> ਅਗਲੀ ਖ਼ਬਰ ਨਗਰ ਨਿਗਮ ਦਾ ਨਾਜਾਇਜ਼ ਉਸਾਰੀਆਂ 'ਤੇ ਵੱਡਾ ਐਕਸ਼ਨ <br/>
Ad Position 24