20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਫਰਜ਼ੀ ਕਾਲ ਸੈਂਟਰ ਦੇ ਮਾਮਲੇ 'ਚ 5 ਹੋਰ ਕਾਬੂ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਫਰਜ਼ੀ ਕਾਲ ਸੈਂਟਰ ਦੇ ਮਾਮਲੇ 'ਚ ਪੰਜ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇਸ ਗਰੋਹ ਦਾ ਸਰਗਨਾ ਅਤੇ ਇਕ ਤਕਨੀਕੀ ਮਾਹਿਰ ਵੀ ਸ਼ਾਮਿਲ ਹੈ | ਇਸ ਸਬੰਧੀ ਏ.ਡੀ.ਸੀ.ਪੀ. ਵੈਭਬ ਸਹਿਗਲ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੇ ਦਿਨ ਇਸ ਮਾਮਲੇ 'ਚ 132 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਕਰੋੜ 7 ਲੱਖ ਦੀ ਨਕਦੀ, ਮੋਬਾਈਲ ਅਤੇ ਮਹਿੰਗੀਆਂ ਕਾਰਾਂ ਬਰਾਮਦ ਕੀਤੀਆਂ ਸਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਦੀ ਜਾਂਚ ਦੌਰਾਨ ਕਈ ਹੈਰਾਨੀਜਨਕ ਤੱਥ ਸਾਹਮਣੇ ਆਏ ਸਨ, ਜਿਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਦਾ ਘੇਰਾ ਵਧਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਪੁਲਿਸ ਵਲੋਂ ਹੁਣ ਤੱਕ ਪੰਜ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਕੁੱਲ ਮੁਲਜ਼ਮਾਂ ਦੀ ਗਿਣਤੀ 137 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅੱਜ ਨੋਇਡਾ ਤੋਂ ਦੀਪਕ ਝਾਅ ਨਾਮੀ ਨੌਜਵਾਨ ਨੰੂ ਕਾਬੂ ਕੀਤਾ ਗਿਆ ਹੈ, ਜੋ ਕਿ ਇਨ੍ਹਾਂ ਨੂੰ ਤਕਨੀਕੀ ਸੇਵਾਵਾਂ ਦੇ ਰਿਹਾ ਸੀ | ਇਸ ਤੋਂ ਇਲਾਵਾ ਪੁਲਿਸ ਨੇ ਇਸ ਗਰੋਹ ਦੇ ਇਕ ਸਰਗਨੇ ਨੂੰ ਕਾਬੂ ਕੀਤਾ ਹੈ, ਜੋ ਕਿ ਦਿੱਲੀ ਦਾ ਰਹਿਣ ਵਾਲਾ ਹੈ, ਪਰ ਪੁਲਿਸ ਅਧਿਕਾਰੀਆਂ ਵਲੋਂ ਹੋਰ ਮੁਲਜ਼ਮਾਂ ਦਾ ਨਾਮ ਦੱਸਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਚਾਰ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਪੁਲਿਸ ਵਲੋਂ ਕਾਬੂ ਕੀਤੇ ਗਏ ਪੰਜ ਵਿਅਕਤੀਆਂ ਪਾਸੋਂ 7 ਲੱਖ ਦੀ ਨਗਦੀ, ਮੋਬਾਈਲ ਅਤੇ ਲੈਪਟਾਪ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਦੀ ਭਾਲ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ (ਐਸ.ਆਈ.ਆਰ) 15 ਜੂਨ ਤੋਂ ਸ਼ੁਰੂ ਹੋਵੇਗੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ <br... ਅਗਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਵਿਆਹੁਤਾ ਸਮੇਤ 4 ਵਿਅਕਤੀਆਂ ਵਲੋਂ ਖੁਦਕੁਸ਼ੀ <br/>
Ad Position 24