20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਇਕ ਨਿੱਜੀ ਸਕੂਲ ਦੇ ਐਮ.ਡੀ. 'ਤੇ 9ਵੀਂ ਜਮਾਤ ਦੇ ਵਿਦਿਆਰਥੀ ਨੰੂ ਬੇਰਹਿਮੀ ਨਾਲ ਕੁੱਟਣ ਦੇ ਦੋਸ਼ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਇਕ ਨਿੱਜੀ ਸਕੂਲ ਦੇ ਐਮ.ਡੀ. 'ਤੇ 9ਵੀਂ ਜਮਾਤ ਦੇ ਇਕ ਵਿਦਿਆਰਥੀ ਨੰੂ ਬੇਰਹਿਮੀ ਨਾਲ ਕੁੱਟਣ ਦੇ ਗੰਭੀਰ ਦੋਸ਼ ਲੱਗੇ ਹਨ | ਪੀੜਤ ਵਿਦਿਆਰਥੀ ਦੇ ਮਾਪਿਆਂ ਵਲੋਂ ਬੱਚੇ ਦਾ ਸਿਵਲ ਹਸਪਤਾਲ ਵਿਚ ਡਾਕਟਰੀ ਮੁਆਇਨਾ ਕਰਵਾ ਕੇ ਪੁਲਿਸ ਨੰੂ ਸ਼ਿਕਾਇਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਪੀੜਤ ਵਿਦਿਆਰਥੀ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਸਹਿਜਦੀਪ ਸਿੰਘ ਸ਼ਿਮਲਾਪੁਰੀ ਵਿਖੇ ਜੀਤੋ ਮਾਰਕੀਟ ਦੇ ਨੇੜੇ ਇਕ ਨਿੱਜੀ ਸਕੂਲ ਵਿਚ 9ਵੀਂ ਜਮਾਤ 'ਚ ਪੜ੍ਹਦਾ ਹੈ | ਉਸ ਨੇ ਦੋਸ਼ ਲਗਾਇਆ ਕਿ ਸੋਮਵਾਰ ਨੰੂ ਸਕੂਲ ਵਿਚ ਉਸ ਦੇ ਪੁੱਤਰ ਦੀ 8ਵੀਂ ਜਮਾਤ ਦੇ ਇਕ ਵਿਦਿਆਰਥੀ ਨਾਲ ਉਸ ਨੰੂ ਜਾਤੀਸੂਚਕ ਸ਼ਬਦ ਕਹਿਣ ਨੰੂ ਲੈ ਕੇ ਤਕਰਾਰ ਹੋ ਗਈ | ਜਸਪਾਲ ਸਿੰਘ ਮੁਤਾਬਿਕ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਉਹ ਖੁਦ ਸਕੂਲ ਗਿਆ ਅਤੇ ਦੋਵੇਂ ਪੱਖਾਂ ਨੰੂ ਸਮਝਾ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਗਿਆ ਸੀ, ਪਰ ਦੋਸ਼ ਹੈ ਕਿ ਉਨ੍ਹਾਂ ਦੇ ਸਕੂਲ ਤੋਂ ਵਾਪਸ ਆਉਣ ਤੋਂ ਬਾਅਦ ਸਕੂਲ ਦੇ ਐਮ.ਡੀ. ਨੇ ਕਥਿਤ ਤੌਰ 'ਤੇ ਉਨ੍ਹਾਂ ਦੇ ਪੁੱਤਰ ਨੰੂ ਬੁਰੀ ਤਰ੍ਹਾਂ ਕੁੱਟਿਆ | ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਪੁੱਤਰ ਘਰ ਵਾਪਸ ਆਇਆ ਤਾਂ ਉਸ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਸਨ | ਜਦੋਂ ਬੱਚੇ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਸਕੂਲ ਦੇ ਐਮ.ਡੀ. ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ | ਇਸ ਤੋਂ ਬਾਅਦ ਪਰਿਵਾਰ ਵਲੋਂ ਬੱਚੇ ਨੰੂ ਸਿਵਲ ਹਸਪਤਾਲ ਲੈ ਜਾ ਕੇ ਉਸ ਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ | ਪੀੜਤ ਪਰਿਵਾਰ ਵਲੋਂ ਸੰਬੰਧਿਤ ਥਾਣੇ ਵਿਚ ਲਿਖਤੀ ਸ਼ਿਕਾਇਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਸੂਤਰਾਂ ਅਨੁਸਾਰ ਇਹ ਸਕੂਲ ਸ਼ਿਮਲਾਪੁਰੀ ਇਲਾਕੇ ਵਿਚ ਜੀਤੋ ਮਾਰਕੀਟ ਨੇੜੇ ਸਥਿਤ ਹੈ ਅਤੇ ਸਕੂਲ ਦਾ ਨਾਂ ਦਾ ਪਹਿਲਾ ਅੱਖਰ 'ਜੀ' ਤੋ ਸ਼ੁਰੂ ਹੁੰਦਾ ਹੈ | ਇਸ ਮਾਮਲੇ ਸੰਬੰਧੀ ਜਦੋਂ ਸਕੂਲ ਦੇ ਪਿ੍ੰਸੀਪਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀ 'ਤੇ ਗਈ ਅਧਿਆਪਕਾ ਨੂੰ ਘਰ 'ਚ ਬਣਾਇਆ ਬੰਦੀ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੁਧਿਆਣਾ ਦੇ 8 ਸਕੂਲਾਂ 'ਚ ਅÏਰਤਾਂ ਦੀ ਸਿਹਤ ਬਾਰੇ ਜਾਗਰੂਕਤਾ ਸੈਸ਼ਨ ਕਰਵਾਏ <br...
Ad Position 24