20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜਨਗਣਨਾ ਡਿਊਟੀ 'ਤੇ ਗਈ ਅਧਿਆਪਕਾ ਨੂੰ ਘਰ 'ਚ ਬਣਾਇਆ ਬੰਦੀ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਜਨਗਣਨਾ ਡਿਊਟੀ 'ਤੇ ਗਈ ਇਕ ਅਧਿਆਪਕਾ ਨੂੰ ਪਰਿਵਾਰ ਵਲੋਂ ਬੰਦੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕੋਈ ਵੀ ਮਾਮਲਾ ਇਸ ਸੰਬੰਧੀ ਦਰਜ ਨਹੀਂ ਕੀਤਾ ਗਿਆ ਹੈ, ਜਦਕਿ ਪ੍ਰਭਾਵਿਤ ਅਧਿਆਪਕਾ ਸਦਮੇ ਵਿਚ ਹੈ | ਇਸ ਸਬੰਧੀ ਪੀੜਤ ਅਧਿਆਪਕਾ ਮਨੀਸ਼ਾ ਦੱਤਾ ਦੇ ਪਤੀ ਕਵਰਅਜੇ ਪਾਲ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਅਤੇ ਉਸ ਦੀ ਪਤਨੀ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਨੇੜੇ ਰਹਿੰਦੇ ਇਕ ਘਰ ਵਿਚ ਜਨਗਣਨਾ ਕਰਨ ਲਈ ਗਏ ਸਨ | ਉਨ੍ਹਾਂ ਦੱਸਿਆ ਕਿ ਘਰ ਵਿਚ ਇਕ ਬਜ਼ੁਰਗ ਔਰਤ ਅਤੇ ਦੋ ਆਦਮੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਮਨੀਸ਼ਾ ਨੇ ਉਨ੍ਹਾਂ ਨੂੰ ਆਪਣੀ ਪਹਿਚਾਣ ਦੱਸੀ ਅਤੇ ਵੇਰਵੇ ਦੇਣ ਲਈ ਕਿਹਾ, ਇਸ ਤੋਂ ਬਾਅਦ ਇਨ੍ਹਾਂ ਦੋਵਾਂ ਵਿਅਕਤੀਆਂ ਵਲੋਂ ਮਨੀਸ਼ਾ ਨੂੰ ਘਰ ਵਿਚ ਹੀ ਬੰਦੀ ਬਣਾ ਲਿਆ ਗਿਆ | ਉਸ ਨੇ ਕਾਫ਼ੀ ਜੱਦੋ ਜਹਿਦ ਕੀਤੀ, ਪਰ ਇਨ੍ਹਾਂ ਵਿਅਕਤੀਆਂ ਵਲੋਂ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ | ਇਸ ਤੋਂ ਬਾਅਦ ਮਨੀਸ਼ਾ ਨੇ ਆਪਣੇ ਪਤੀ ਕਵਰਅਜੇ ਪਾਲ ਸਿੰਘ ਨੂੰ ਸੂਚਿਤ ਕੀਤਾ, ਜੋ ਕਿ ਆਪਣੀ ਕਾਰ ਨੂੰ ਪਾਰਕਿੰਗ 'ਚ ਲਗਾ ਰਿਹਾ ਸੀ | ਸੂਚਨਾ ਮਿਲਦੇ ਕਵਰਅਜੇ ਪਾਲ ਸਿੰਘ ਮੌਕੇ 'ਤੇ ਪਹੁੰਚੇ, ਪਰ ਫਿਰ ਵੀ ਇਨ੍ਹਾਂ ਵਿਅਕਤੀਆਂ ਵਲੋਂ ਘਰ ਦਾ ਦਰਵਾਜ਼ਾ ਨਹੀਂ ਖੋਲਿ੍ਹਆ ਗਿਆ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਕਵਰਅਜੇ ਪਾਲ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ | ਕਵਰਅਜੇ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵੀ ਮਨੀਸ਼ਾ ਨੂੰ ਰਿਹਾਅ ਕਰਵਾਉਣ ਲਈ ਬੜੀ ਜੱਦੋ-ਜਹਿਦ ਕਰਨੀ ਪਈ ਅਤੇ ਕਾਫ਼ੀ ਦੇਰ ਤੋਂ ਬਾਅਦ ਪੁਲਿਸ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਮਨੀਸ਼ਾ ਨੂੰ ਰਿਹਾਅ ਕਰ ਦਿੱਤਾ ਗਿਆ | ਕਵਰਅਜੇ ਪਾਲ ਸਿੰਘ ਨੇ ਦੋਸ਼ ਲਗਾਇਆ ਕਿ ਹਾਲਾਂਕਿ ਇਸ ਸੰਬੰਧੀ ਪੁਲਿਸ ਨੂੰ ਉਸ ਦਿਨ ਹੀ ਸੂਚਿਤ ਕਰ ਦਿੱਤਾ ਗਿਆ ਸੀ, ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਪੁਲਿਸ 'ਤੇ ਰਾਜਸੀ ਦਬਾਅ ਹੋਣ ਦਾ ਵੀ ਦੋਸ਼ ਲਗਾਇਆ | ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਕੇਸ ਦਰਜ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਦੂਜੇ ਪਾਸੇ ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਮਾਡਲ ਟਾਊਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਵਿਦਿਆਰਥੀ ਸ਼ਬਦ ਗਾਇਨ ਮੁਕਾਬਲੇ 'ਚ ਅੱਵਲ <br/> ਅਗਲੀ ਖ਼ਬਰ ਇਕ ਨਿੱਜੀ ਸਕੂਲ ਦੇ ਐਮ.ਡੀ. 'ਤੇ 9ਵੀਂ ਜਮਾਤ ਦੇ ਵਿਦਿਆਰਥੀ ਨੰੂ ਬੇਰਹਿਮੀ ਨਾਲ ਕੁੱਟਣ ਦੇ ਦੋਸ਼ <br/>
Ad Position 24