20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਲਕਾ ਦੱਖਣੀ 'ਚ ਲੱਗੇ ਕੂੜੇ ਦੇ ਢੇਰਾਂ ਅਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਗਿਆਸਪੁਰਾ ਭੜਕੇ <br/>

Ad Position 21
No active advertisement
ਅਜੀਤ ਡੈਸਕ 19-05-2026
ਢੰਡਾਰੀ ਕਲਾਂ/ਲੁਧਿਆਣਾ, 18 ਮਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗੇ ਗੰਦਗੀ ਦੇ ਢੇਰਾਂ ਅਤੇ ਖੁੱਲ੍ਹੇ ਪਏ ਸੀਵਰੇਜ ਹੋਲਾਂ ਕਾਰਨ ਨਿੱਤ ਦਿਨ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਆਪਣੇ ਦਫ਼ਤਰ ਵਿਖੇ ਪ੍ਰੈਸ ਮਿਲਣੀ ਕੀਤੀ | ਇਸ ਦੌਰਾਨ ਗਿਆਸਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਦੱਖਣੀ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਵੱਲ ਕੋਈ ਵੀ ਅਧਿਕਾਰੀ ਜਾਂ ਹਲਕਾ ਵਿਧਾਇਕ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਹਲਕਾ ਵਿਧਾਇਕ ਤੇ ਕਥਿਤ ਦੋਸ਼ ਲਗਾਉਂਦਿਆਂ ਕਿਹਾ ਉਨ੍ਹਾਂ ਦੀ ਦਖ਼ਲ ਅੰਦਾਜ਼ੀ ਕਾਰਨ ਹਲਕੇ ਅੰਦਰ ਕੋਈ ਵੀ ਕੰਮ ਨਹੀਂ ਹੋ ਰਿਹਾ | ਉਨ੍ਹਾਂ ਸਿੱਧੇ ਤੌਰ 'ਤੇ ਵਿਧਾਇਕ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਅਣਦੇਖੀ ਕਰਕੇ ਹੀ ਹਲਕਾ ਦੱਖਣੀ ਦੇ ਹਾਲਾਤ ਇਹ ਬਣੇ ਹੋਏ ਹਨ ਕਿ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਨੂੰ ਚੁੱਕਣ ਲਈ ਕਰਮਚਾਰੀਆਂ ਵਲੋਂ ਰੇਟ ਵਧਾ ਦੇਣ ਦੇ ਬਾਵਜੂਦ ਵੀ ਕੋਈ ਤਰਜੀਹ ਨਹੀਂ ਦਿੱਤੀ ਜਾ ਰਹੀ, ਜਦ ਕਿ ਉਨ੍ਹਾਂ ਵਲੋਂ 50 ਤੋਂ 150 ਰੁਪਏ ਤੱਕ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਹੀ ਹਾਲਾਤ ਬਣੇ ਰਹੇ ਤਾਂ ਗਿਆਸਪੁਰਾ ਅਤੇ ਨਾਲ ਲੱਗਦੇ ਇਲਾਕੇ ਕਿਸੇ ਭਿਆਨਕ ਬਿਮਾਰੀ ਦੀ ਮਾਰ ਹੇਠ ਆ ਜਾਣਗੇ, ਜਿਸ ਲਈ ਸਿੱਧੇ ਤੌਰ 'ਤੇ ਸਬੰਧਿਤ ਅਧਿਕਾਰੀ ਜਿੰਮੇਵਾਰ ਹੋਣਗੇ, ਜਿਨ੍ਹਾਂ ਵਲੋਂ ਆਪਣਾ ਬਣਦਾ ਰੋਲ ਅਦਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਇਲਾਕਿਆਂ ਵਿਚ ਸੜਕਾਂ ਟੁੱਟੀਆਂ ਪਈਆਂ ਹਨ, ਮੇਟ ਹੋਲਾਂ ਦੇ ਢੱਕਣ ਗਾਇਬ ਹਨ, ਜਿਸ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਇਸ ਮੌਕੇ ਜਿੱਥੇ ਵਿਧਾਇਕ ਨੂੰ ਆੜੇ ਹੱਥੀਂ ਲੈਂਦਿਆਂ ਕਈ ਗੰਭੀਰ ਦੋਸ਼ ਲਗਾਏ, ਉਥੇ ਹੀ ਉਨ੍ਹਾਂ ਠੇਕੇਦਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਕਿਹਾ ਕਿ 33 ਫੁੱਟ ਰੋਡ ਦਾ ਪ੍ਰੋਜੈਕਟ ਜਿੱਥੇ ਚਾਰ ਮਹੀਨਿਆਂ ਵਿਚ ਪੂਰਾ ਹੋਣਾ ਸੀ, ਉਸਨੂੰ ਡੇਢ ਸਾਲ ਲਟਕਾਈ ਰੱਖਿਆ, ਪਰ ਵਿਧਾਇਕ ਨੇ ਲੋਕਾਂ ਦੀ ਸਮੱਸਿਆ ਨੂੰ ਅਣਗੋਲਿਆ ਕਰਦਿਆਂ ਕੋਈ ਜਿੰਮੇਵਾਰੀ ਨਹੀਂ ਦਿਖਾਈ | ਉਨ੍ਹਾਂ ਸੂਆ ਰੋਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋ ਕਰੋੜ ਚਾਲੀ ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਗੁਣਵਤਾ ਬਾਰੇ ਬੋਲਦਿਆਂ ਕਿਹਾ ਕਿ ਇਸ ਸੜਕ ਨੂੰ ਬਣਾਉਣ ਲਈ ਵਰਤਿਆ ਜਾ ਰਿਹਾ ਮੈਟੀਰੀਅਲ ਬਹੁਤ ਹੀ ਘਟੀਆ ਕਿਸਮ ਦਾ ਹੈ | ਉਨ੍ਹਾਂ ਕਿਹਾ ਕਿ ਇਹ ਗੱਲ ਦਾਅਵੇ ਨਾਲ ਕਹੀ ਜਾ ਸਕਦੀ ਹੈ ਕਿ ਇਹ ਸੜਕ 6 ਮਹੀਨਿਆਂ ਤੋਂ ਵੱਧ ਨਹੀਂ ਚੱਲਦੀ | ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ 15 ਤੋਂ ਵੱਧ ਸੜਕਾਂ ਤੇ ਖੁੱਲ੍ਹੇ ਮੇਨ ਹੋਲਾਂ ਅਤੇ ਵਰਤੇ ਜਾ ਰਹੇ ਘਟੀਆ ਮਿਆਰ ਦੇ ਮੈਟੀਰੀਅਲ ਨੂੰ ਲੈ ਕੇ ਉਨ੍ਹਾਂ ਮੁੱਖ ਮੰਤਰੀ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਚਿੱਠੀ ਲਿਖ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਉਹ ਮੁੱਖ ਮੰਤਰੀ ਨੂੰ ਮਿਲਣਗੇ, ਕਿਉਂਕਿ ਪਿਛਲੇ ਦਿਨੀਂ ਇਕ ਸੀਵਰੇਜ ਹੋਲ ਦਾ ਢੱਕਣ ਖੁੱਲ੍ਹਾ ਹੋਣ ਕਰਕੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ, ਜੋ ਕੰਮ ਕਰਨ ਤੋਂ ਵੀ ਆਵਾਜਾਰ ਹੋ ਗਿਆ ਅਤੇ ਸਬੰਧਿਤ ਵਿਭਾਗ ਉਸਨੂੰ ਕੋਈ ਮੁਆਵਜ਼ਾ ਦੇਣ ਤੋਂ ਵੀ ਭੱਜ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੇ ਪੈਰਿਟੀ ਬਹਾਲੀ ਲਈ ਐਸ.ਐਲ.ਏ. ਕਰਮਚਾਰੀਆਂ ਦਾ ਸੰਘਰਸ਼ ਤੇਜ਼ <br/> ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮਿਲੇਗਾ ਬਣਦਾ ਮਾਣ-ਸਨਮਾਨ-ਸਿੰਮਕ <br/>
Ad Position 24