20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸੰਬੰਧੀ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹ©ਾਂ ਸਮਾਗਮਾਂ 'ਚ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਭਗਵਾਨ ਸਿੰਘ, ਗਿਆਨੀ ਗੁਰਵਿੰਦਰ ਸਿੰਘ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸੰਗਤਾਂ ਨੇ ਇਨ੍ਹਾ ਸਮਾਗਮਾ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਗੁਰਬਾਣੀ ਕਥਾ ਸਰਵਣ ਕਰਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਮਹਿੰਦਰਪਾਲ ਸਿੰਘ ਧਵਨ, ਸੰਦੀਪ ਸਿੰਘ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਹਰਕੀਰਤ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਇੰਚ: ਸਿੰਮਕ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਝੱਮਟ ਅਗਲੀ ਖ਼ਬਰ ਅਕਾਲੀ ਦਲ ਵਲੋਂ ਚੋਣਾਂ ਦੌਰਾਨ ਹਰ ਬੀ.ਐਲ.ਏ. ਦੇ ਨਾਲ ਆਪਣੇ ਵਰਕਰ ਭੇਜਣ ਦਾ ਫੈਸਲਾ <br/>
Ad Position 24