20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਇੰਚ: ਸਿੰਮਕ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਝੱਮਟ

Ad Position 21
No active advertisement
ਅਜੀਤ ਡੈਸਕ 19-05-2026
ਹੰਬੜਾਂ, 18 ਮਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਣੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਦੇ ਯੂਥ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਸਿੰਮਕ ਦੇ ਹੱਕ 'ਚ ਰੱਖੀ ਮੀਟਿੰਗ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਲੋਕਾਂ ਦੇ ਮੂੰਹੋਂ ਲਹਿ ਚੁੱਕੀ ਹੈ ਤੇ ਲੋਕ ਸੂਬੇ 'ਚ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ, ਉੱਥੇ ਵਿਧਾਨ ਸਭਾ ਹਲਕਾ ਗਿੱਲ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਹੱਕ 'ਚ ਪੱਬਾਂ ਭਾਰ ਹੋ ਚੁੱਕੇ ਹਨ ਤੇ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ | ਅਕਾਲੀ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ, ਆੜ੍ਹਤੀ ਜਗਤਾਰ ਸਿੰਘ ਕੈਲੇ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੰਮਕ ਦੇ ਹੱਕ 'ਚ ਹਲਕਾ ਗਿੱਲ ਅੰਦਰ ਲੋਕ ਲਹਿਰ ਬਣ ਚੁੱਕੀ ਹੈ ਤੇ ਲੋਕਾਂ ਵਲੋਂ ਉਨ੍ਹਾਂ ਨੂੰ ਵੱਡਾ ਸਮੱਰਥਨ ਮਿਲ ਰਿਹਾ ਹੈ | ਇਸ ਮੌਕੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਧਿਆਨ ਸਿੰਘ ਗੌਂਸਪੁਰ, ਸਾਬਕਾ ਸੰਮਤੀ ਮੈਂਬਰ ਸੁਰਜੀਤ ਸਿੰਘ ਗੌਂਸਪੁਰ, ਜਸਵੀਰ ਸਿੰਘ ਰਾਣਾ, ਪਰਮਿੰਦਰ ਸਿੰਘ ਧਾਲੀਵਾਲ, ਦਾਰਾ ਸਿੰਘ ਤੂਰ, ਪੰਚ ਖੁਸ਼ਪ੍ਰੀਤ ਸਿੰਘ ਥਿੰਦ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਨਿੰਬੂ ਪਾਣੀ ਬਣਾਉਣ ਦੀ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ <br/>
Ad Position 24