20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਇੰਟਕ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ 'ਚ ਮਿਡ-ਡੇ-ਮੀਲ ਦੀਆਂ ਬੀਬੀਆਂ ਵਲੋਂ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਜਤਿੰਦਰ ਭੰਬੀ)-ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਮਿਡ-ਡੇ-ਮੀਲ ਵਰਕਰਾਂ ਦੇ ਨਾਲ ਮਿਡ-ਡੇ-ਮੀਲ ਦੇ ਵਰਕਰਾਂ ਨੂੰ ਦਿੱਤੇ ਜਾਣ ਵਾਲੇ ਮਿਹਨਤਾਨੇ ਨੂੰ ਲੈ ਕੇ ਇਕ ਮੀਟਿੰਗ ਕੀਤੀ, ਜਿਸ ਵਿਚ ਮਿਡ-ਡੇ-ਮੀਲ ਵਰਕਰਾਂ ਨੇ ਆਪਣੀਆਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਸਾਨੂੰ ਇਕ ਮਹੀਨੇ ਦੇ ਦਿੱਤੇ ਜਾਣ ਵਾਲੇ 3000 ਰੁਪਏ ਵਿਚ ਵਾਧਾ ਕੀਤਾ ਜਾਵੇ, ਕਿਉਂਕਿ ਵੱਧ ਰਹੀ ਮਹਿੰਗਾਈ ਕਾਰਨ ਸਾਨੂੰ ਸਾਡੇ ਘਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਰਿਹਾ ਹੈ | ਇਸ ਮੌਕੇ ਸਵਰਨ ਸਿੰਘ ਨੇ ਮਿਡ-ਡੇ-ਮੀਲ ਦੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੂਬੇ ਦੇ ਮੱੁਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਿਚ ਕੰਮ ਕਰਨ ਵਾਲੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦੇ ਮਿਹਨਤਾਨੇ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਤੇਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਕਰਕੇ ਮਹਿੰਗਾਈ ਹੋਰ ਵੀ ਜ਼ਿਆਦਾ ਵੱਧ ਗਈ | ਸਵਰਨ ਸਿੰਘ ਨੇ ਕਿਹਾ ਕਿ ਇੰਟਕ ਮਿਡ-ਡੇ-ਮੀਲ ਦੇ ਵਰਕਰਾਂ ਨਾਲ ਚਟਾਨ ਵਾਂਗ ਖੜੀ ਹੈ, ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਇੰਟਕ ਅਰਥੀ ਫੂਕ ਮੁਜ਼ਾਹਰਾ ਕਰਕੇ ਇਨ੍ਹਾਂ ਦੀਆਂ ਹੱਕੀ ਮੰਗਾਂ ਮਨਵਾ ਕੇ ਹੀ ਰਹੇਗੀ | ਇਸ ਮੌਕੇ ਅਮਰ ਸਿੰਘ, ਜਸਵੀਰ ਕੌਰ, ਕੁਲਵੰਤ ਕੌਰ, ਬਲਜਿੰਦਰ ਕੌਰ, ਗੁਰਮੇਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਿਡ-ਡੇ-ਮੀਲ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਵੱਡਾ ਉਤਸ਼ਾਹ : ਵਿਜੇ ਸੋਨੀ <br/> ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਨੇ ਵਿਦਿਆਰਥੀਆਂ ਲਈ ਨਿੰਬੂ ਪਾਣੀ ਬਣਾਉਣ ਦੀ ਗਤੀਵਿਧੀ ਕਰਵਾਈ <br/>
Ad Position 24