19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦੂਨ ਔਕਸਫੋਰਡ ਸਕੂਲ ਸੀ.ਸੈਕੰ. ਠੱਕਰਵਾਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-05-2026
ਫੁੱਲਾਂਵਾਲ, 18 ਮਈ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ), ਠੱਕਰਵਾਲ ਲੁਧਿਆਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ 94% ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸੀਆ ਸ਼ਰਮਾ ਨੇ ਦੂਜਾ ਅਤੇ ਕੋਮਲਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਐਮ. ਡੀ. ਸ਼੍ਰੀਮਤੀ ਕੁਲਵਿੰਦਰ ਕੌਰ ਧਾਮੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਹੀ ਸਫਲਤਾ ਦੀ ਅਸਲੀ ਕੁੰਜੀ ਹਨ | ਬੱਚਿਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸਿੱਖਿਆ ਦਾ ਨਤੀਜਾ ਹੈ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਪਾਇਲ ਚੋਪੜਾ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਸਫਲਤਾ ਹਮੇਸ਼ਾ ਉਨ੍ਹਾਂ ਨੂੰ ਮਿਲਦੀ ਹੈ ਜੋ ਨਿਰੰਤਰ ਮਿਹਨਤ ਅਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਦੇ ਹਨ | ਅੱਜ ਦਾ ਇਹ ਨਤੀਜਾ ਬੱਚਿਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦੀ ਸੁੰਦਰ ਮਿਸਾਲ ਹੈ | ਅਸੀਂ ਸਾਰੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਵਲੋਂ ਮੈਟ ਟਾਈਪ ਨਰਸਰੀ ਸੀਡਰ ਤਕਨੀਕ ਦੇ ਪਸਾਰ ਲਈ ਲੁਧਿਆਣੇ ਦੀ ਕੰਪਨੀ ਨਾਲ ਸਮਝੌਤਾ <br/> ਅਗਲੀ ਖ਼ਬਰ ਦਰਗਾਹ ਬਾਬਾ ਗੁਲਾਮ ਮੁਹੰਮਦ ਅਲੀ ਸ਼ਾਹ ਵਿਖੇ ਸਮਾਗਮ <br/>
Ad Position 24