19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਰਕਾਰੀ ਸਿਹਤ ਕੇਂਦਰਾਂ 'ਚ ਸਰਵਾਈਕਲ ਕੈਂਸਰ ਟੀਕਾਕਰਨ ਦੀ ਮੁਫ਼ਤ ਸਹੂਲਤ-ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਡਾ. ਤਰਲੋਚਨ ਸਿੰਘ)–ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਿਹਤ ਕੇਂਦਰਾਂ 'ਚ ਸਰਵਾਈਕਲ ਕੈਂਸਰ ਟੀਕਾਕਰਨ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ¢ ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਸਿਵਲ ਸਰਜਨ ਡਾ. ਰਮਨਦੀਪ ਕÏਰ ਦੀ ਅਗਵਾਈ ਹੇਠ ਚੱਲ ਰਹੀ ਹਿਊਮਨ ਪੈਪੀਲੋਮਾ ਵਾਇਰਸ ਟੀਕਾਕਰਨ ਅਭਿਆਨ ਤਹਿਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੈਂਪ ਲਗਾ ਕੇ ਮੁਫ਼ਤ ਵਿਚ ਟੀਕਾਕਰਨ ਕੀਤਾ ਜਾ ਰਿਹਾ ਹੈ¢ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾ ਉਪਲਬਧ ਹੈ¢ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਜਾਣਕਾਰੀ ਦੇਣ ਲਈ ਮਾਸ ਮੀਡੀਆ ਵਿੰਗ ਵਲੋਂ ਜਿੱਥੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਨਾਲ ਹੀ ਇਸ ਸਬੰਧੀ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਵੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ¢ ਇਸ ਸਬੰਧੀ ਅੱਜ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ ਪਿੰਡ ਫੁੱਲਾਂਵਾਲ ਵਿਖੇ ਅਧਿਆਪਕਾਂ ਅਤੇ ਸਟਾਫ਼ ਨੂੰ ਐਚ.ਪੀ.ਵੀ. ਟੀਕਾਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢

Ad Position 22
No active advertisement
ਪਿਛਲੀ ਖ਼ਬਰ ਲੱਖਾਂ ਖਰਚ ਕੇ ਬਣਾਏ ਜਨਤਕ ਪਖਾਨੇ ਬਣੇ ਸ਼ਹਿਰ ਦੀ ਬਦਨਾਮੀ ਦਾ ਕਾਰਨ <br/> ਅਗਲੀ ਖ਼ਬਰ ਪੀ.ਏ.ਯੂ. ਦਾ ਸਵਿਮਿੰਗ ਪੂਲ ਆਮ ਲੋਕਾਂ ਲਈ ਖੁੱਲਿ੍ਹਆ <br/>
Ad Position 24