12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਆਰੀਆ ਕਾਲਜ ਦੇ ਵਿਦਿਆਰਥੀ ਨੇ ਪੀ. ਜੀ. ਡੀ. ਐਮ. ਐਮ. ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 20-05-2026
ਲੁਧਿਆਣਾ, 19 ਮਈ (ਜਸਵਿੰਦਰ ਸਿੰਘ)-ਆਰੀਆ ਕਾਲਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਹੋਈਆਂ ਪ੍ਰੀਖਿਆਵਾਂ 'ਚ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ (ਪੀ. ਜੀ. ਡੀ. ਐਮ. ਐਮ.) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਰਣਿਕਾ ਸ਼ਰਮਾ ਨੇ 88 ਫ਼ੀਸਦੀ ਸ਼ਾਨਦਾਰ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਪਰਿਚੈ ਨੇ 10ਵਾਂ ਯੂਨੀਵਰਸਿਟੀ ਸਥਾਨ ਪ੍ਰਾਪਤ ਕੀਤਾ ਅਤੇ 78.67 ਫ਼ੀਸਦੀ ਅੰਕਾਂ ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪਾਰੁਲ ਨੇ 78.44 ਫ਼ੀਸਦੀ ਅੰਕਾਂ ਨਾਲ 11ਵਾਂ ਯੂਨੀਵਰਸਿਟੀ ਸਥਾਨ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੱਤਰ ਏ.ਸੀ.ਐਮ.ਸੀ. ਗੌਰਵ ਸਰੀਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਵਿਦਿਆਰਥੀਆਂ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਵਿਭਾਗ ਦੀ ਮੁਖੀ ਸ਼ੈਲੇਜਾ ਆਨੰਦ ਨੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣਾਂ ਵਲੋਂ ਬੀ.ਬੀ.ਏ.-ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਕਰਮਚਾਰੀ ਦਲ ਦਾ ਵਫ਼ਦ ਸਾਂਝੇ ਤੌਰ 'ਤੇ ਐਕਸੀਅਨ ਮਾਡਲ ਟਾਊਨ ਨੂੰ ਮਿਲਿਆ <br/>
Ad Position 24