12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਹਾਊਸਿੰਗ ਕੰਪਨੀ ਦੇ ਪ੍ਰਬੰਧਕਾਂ ਖਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 20-05-2026

ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਕੰਪਨੀ ਦੇ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਲਾਡਾ ਦੇ ਸਹਾਇਕ ਮਿਲਕ ਅਫਸਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਡੈਲਟਾ ਇੰਡੀਆ ਸਗੋਵਾਲ ਦੇ ਪ੍ਰਬੰਧਕਾਂ ਖਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕੰਪਨੀ ਦੇ ਪ੍ਰਬੰਧਕਾਂ ਵਲੋਂ 10 ਏਕੜ ਦੇ ਕਰੀਬ ਜ਼ਮੀਨ ਵਿਚ ਕਲੋਨੀ ਬਣਾਈ ਗਈ ਸੀ ਪਰ ਕਥਿਤ ਦੋਸ਼ੀਆਂ ਵਲੋਂ ਲਾਇਸੰਸ ਦੀ ਮਿਆਦ ਮੁੱਕਣ 'ਤੇ ਨਾਤਾ ਲਾਈਸੰਸ ਰਿਨਿਊ ਕਰਵਾਇਆ ਗਿਆ ਅਤੇ ਨਾ ਹੀ ਕਲੋਨੀ ਵਿਚ ਅੰਦਰੂਨੀ ਵਿਕਾਸ ਕਾਰਜ ਪੂਰੇ ਕਰਵਾਏ ਗਏ ਸ਼ਿਕਾਇਤ ਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਦੇ ਵਿਦਿਆਰਥੀਆਂ ਨੇ ਮੀਡੀਆ ਜਗਤ ਨੂੰ ਜਾਣਿਆ <br/> ਅਗਲੀ ਖ਼ਬਰ ਸੁਖਦੇਵ ਸਿੰਘ ਝੱਜ ਵਲੀਪੁਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ <br/>
Ad Position 24