ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੰਡੇ ਵਾਹਨ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹੈਬੋਵਾਲ ਦੇ ਮੁਖੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਦਲਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਜੱਸੀਆਂ ਰੋਡ ਅਤੇ ਗੋਲੂ ਪੁੱਤਰ ਫੂਲ ਚੰਦ ਵਾਸੀ ਕੇਹਰ ਸਿੰਘ ਨਗਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ, ਜੋ ਕਿ ਇਹਨਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |