04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੇਂਦਰੀ ਜੇਲ੍ਹ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਸੁਖਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਅਤੇ ਜਗਦੀਪ ਸਿੰਘ ਪੁੱਤਰ ਹਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਅਧਿਕਾਰੀਆਂ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ 110 ਨਸ਼ੀਲੀਆਂ ਗੋਲੀਆਂ, 24 ਗਰਾਮ ਨਸ਼ੀਲਾ ਪਦਾਰਥ, 228 ਗ੍ਰਾਮ ਜਰਦਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਲਿਜਾਏ ਗਏ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਅਨਾਜ ਨਾਲ 'ਮੇਰੀ ਰਸੋਈ' ਸਕੀਮ ਅਧੀਨ 6 ਕਿੱਲੋ 200 ਗ੍ਰਾਮ ਦੀ ਮਿਲੇਗੀ ਰਾਸ਼ਨ ਕਿੱਟ <br/> ਅਗਲੀ ਖ਼ਬਰ ਕਾਰ ਸਵਾਰ ਤੋਂ ਨÏਜਵਾਨ ਸੋਨੇ ਦੀ ਚੇਨ ਖੋਹ ਕੇ ਫ਼ਰਾਰ
Ad Position 24