ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰੂ ਹਰਿਗੋਬਿੰਦ ਹਰੀ ਉਜਾਗਰ ਟਰੱਸਟ ਸਿਧਵਾਂ ਖ਼ੁਰਦ ਵਿਖੇ ਸਿੱਖ ਰਹਿਤ ਮਰਿਆਦਾ ਅਤੇ ਟਰੱਸਟ ਡੀਡ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਪੈਦਾ ਹੋਏ ਵਿਵਾਦ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਬੰਧਿਤ ਧਿਰਾਂ ਨੂੰ ਅੱਜ ਪੇਸ਼ ਹੋਣ ਲਈ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਡਾਕਟਰ ਜੀ. ਐਸ. ਗਰੇਵਾਲ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਟਰੱਸਟ ਦੇ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ 'ਚ ਸਿੱਖ ਰਹਿਤ ਮਰਿਆਦਾ ਅਤੇ ਟਰੱਸਟ ਡੀਡ ਦੇ ਨਿਯਮਾਂ ਦੀ ਉਲੰਘਣਾ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਸਬੰਧੀ ਇੱਕ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਅੱਜ ਵੀਰਵਾਰ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਿਰਾਂ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਹ ਉੱਥੇ ਜਾ ਕੇ ਆਪਣਾ ਪੱਖ ਰੱਖਣਗੇ |