04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਫੋਰਟਿਸ ਹਸਪਤਾਲ ਲੁਧਿਆਣਾ ਨੇ ਕਮਿਊਨਿਟੀ ਫਿਟਨੈੱਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਅ.ਬ)-ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮÏਕੇ 'ਤੇ ਫੋਰਟਿਸ ਹਸਪਤਾਲ ਲੁਧਿਆਣਾ ਨੇ ਪਤੰਜਲੀ ਯੋਗ ਗਰੁੱਪ ਲੁਧਿਆਣਾ ਦੇ ਸਹਿਯੋਗ ਨਾਲ ਖਾਸ ਜੁੰਬਾ ਅਤੇ ਫਿਟਨੈੱਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ¢ ਇਸ ਪ੍ਰੋਗਰਾਮ ਦਾ ਮਕਸਦ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਹਾਈ ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਸੀ¢ ਇਸ ਪ੍ਰੋਗਰਾਮ 'ਚ 100 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਡਾਕਟਰ, ਹਸਪਤਾਲ ਸਟਾਫ, ਫਿਟਨੈੱਸ ਪ੍ਰੇਮੀ ਅਤੇ ਆਮ ਲੋਕ ਸ਼ਾਮਿਲ ਸਨ¢ ਸਭ ਨੇ ਬੜੇ ਉਤਸ਼ਾਹ ਨਾਲ ਜੁੰਬਾ ਸੈਸ਼ਨ 'ਚ ਭਾਗ ਲਿਆ¢ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਇਹ ਸਮਝਾਉਣਾ ਸੀ ਕਿ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣਾ ਦਿਲ ਦੀਆਂ ਬਿਮਾਰੀਆਂ, ਸਟ੍ਰੋਕ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਬਚਣ ਲਈ ਬਹੁਤ ਜ਼ਰੂਰੀ ਹੈ¢ ਡਾ. ਪਰਮਦੀਪ ਸਿੰਘ ਸੰਧੂ, ਡਾਇਰੈਕਟਰ ਕਾਰਡੀਓਲੋਜੀ, ਫੋਰਟਿਸ ਹਸਪਤਾਲ ਲੁਧਿਆਣਾ ਨੇ ਕਿਹਾ, ਗਲਤ ਖਾਣ-ਪੀਣ, ਮੋਟਾਪਾ, ਤਣਾਅ ਅਤੇ ਘੱਟ ਸਰੀਰਕ ਸਰਗਰਮੀ ਕਾਰਨ ਨÏਜਵਾਨਾਂ 'ਚ ਵੀ ਹਾਈ ਬਲੱਡ ਪ੍ਰੈਸ਼ਰ ਤੇਜ਼ੀ ਨਾਲ ਵੱਧ ਰਿਹਾ ਹੈ¢ ਨਿਯਮਿਤ ਕਸਰਤ ਅਤੇ ਸਮੇਂ-ਸਮੇਂ 'ਤੇ ਬਲੱਡ ਪ੍ਰੈਸ਼ਰ ਚੈੱਕ ਕਰਵਾਉਣ ਨਾਲ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ¢ ਅਜਿਹੇ ਜਾਗਰੂਕਤਾ ਪ੍ਰੋਗਰਾਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਬਣਾਉਂਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਡਿਊਟੀ ਬਦਲਣ ਤੋਂ ਦੁਖੀ ਹੋਏ ਦਰਜਾ-4 ਕਰਮਚਾਰੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ <br/> ਅਗਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਈਬਰ ਕ੍ਰਾਈਮ 'ਤੇ ਸੈਮੀਨਾਰ <br/>
Ad Position 24