04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੂਬੇ ਅੰਦਰ ਨਿੱਤ ਦਿਨ ਗੁੰਡਾਗਰਦੀ ਤੇ ਕਤਲੋਗਾਰਤ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਸਹਿਮ-ਸਿੰਮਕ

Ad Position 21
No active advertisement
ਅਜੀਤ ਡੈਸਕ 21-05-2026
ਡੇਹਲੋਂ, 20 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਮਿਲਣੀ ਪ੍ਰੋਗਰਾਮਮ ਤਹਿਤ ਅਰੰਭੀਆਂ ਮੀਟਿੰਗਾਂ ਦੀ ਲੜੀ ਅਧੀਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵਲੋਂ ਪਿੰਡ ਕੈਂਡ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਸਮੇਂ ਪਿੰਡ ਅੰਦਰ ਆਉਣ ਵਾਲੇ ਦਿਨਾਂ ਅੰਦਰ ਵੱਡਾ ਇਕੱਠ ਕਰ ਕੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸੱਤਾ ਵਿਚ ਆਉਂਦਿਆਂ ਹੀ ਆਪ ਦੇ ਨੁਮਾਇੰਦੇ ਲੋਕ-ਹਿਤ ਪੂਰੀ ਤਰਾਂ ਵਿਸਾਰ ਕੇ ਸਿਰਫ਼ ਨਿੱਜੀ ਹਿਤਾਂ ਦੀ ਪੂਰਤੀ ਵਿਚ ਰੁੱਝੇ ਹੋਏ ਹਨ, ਜਿਸ ਕਾਰਨ ਸਾਰੇ ਵਰਗਾਂ ਦੇ ਲੋਕ 'ਆਪ' ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ | ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ 'ਤੇ ਪਹਿਰਾ ਦਿੱਤਾ ਅਤੇ ਸੂਬੇ ਨੂੰ ਬੁਲੰਦੀਆਂ 'ਤੇ ਲੈ ਜਾਣ ਲਈ ਵੱਡੀ ਪੱਧਰ 'ਤੇ ਕਾਰਜ ਕੀਤੇ ਹਨ, ਜਿਸ ਨੂੰ ਅੱਜ ਵੀ ਸੂਬੇ ਲੋਕ ਮਾਣ ਨਾਲ ਯਾਦ ਕਰ ਰਹੇ ਹਨ | ਸਿਮਕ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਜਿੱਥੇ ਸੂਬੇ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ, ਉਸ ਦੇ ਨਾਲ ਹੀ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਕਿਉਂਕਿ ਆਪ ਦੇ ਰਾਜ ਅੰਦਰ ਹਲਕਾ ਗਿੱਲ ਅੰਦਰ ਟੁੱਟੀਆਂ ਸੜਕਾਂ, ਵਿਕਾਸ ਕਾਰਜ ਠੱਪ ਹੋਏ ਪਏ ਹਨ | ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਵੱਲ ਵੱਧ ਰਿਹਾ ਹੈ | ਇਸ ਸਮੇਂ ਜਸਵੰਤ ਸਿੰਘ ਕੈਂਡ, ਚਰਨਜੀਤ ਸਿੰਘ ਚੰਨਾ ਸੰਮਤੀ ਮੈਂਬਰ, ਰਣਜੋਧ ਸਿੰਘ, ਭਗਵੰਤ ਸਿੰਘ, ਦਵਿੰਦਰ ਸਿੰਘ ਸਮੇਤ ਵਰਕਰ ਹਾਜ਼ਰ ਸਨ |
ਪਿੰਡ ਕੈਂਡ ਵਿਖੇ ਮੀਟਿੰਗ ਸਮੇਂ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਜਸਵੰਤ ਸਿੰਘ ਕੈਂਡ ਅਤੇ ਹੋਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ


Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ 'ਤੇ ਮੰਗੇਤਰ ਅਤੇ ਉਸ ਦੇ 6 ਪਰਿਵਾਰਕ ਮੈਂਬਰਾਂ ਖ਼ਿਲਾ... ਅਗਲੀ ਖ਼ਬਰ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ 'ਆਪ' ਨੇ ਸਾਰੇ ਨਿਯਮ ਅਤੇ ਕਾਨੂੰਨ ਛਿੱਕੇ ਟੰਗ ਕੇ ਪੁਲਿਸ ਨੂੰ ਖੁੱਲ੍ਹ ਦਿੱਤੀ-ਸਿੰਮ...
Ad Position 24