ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਨੂਰਪੁਰ ਬੇਟ ਸਥਿਤ ਨਗਰ ਨਿਗਮ ਦੇ ਪਲਾਟ 'ਚੋਂ ਕਰੋੜਾਂ ਰੁਪਏ ਦੀ ਮਸ਼ੀਨਰੀ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸੰਬੰਧੀ ਨਗਰ ਨਿਗਮ ਦੇ ਅਧਿਕਾਰੀ ਸ਼ਾਮ ਨਾਲ ਗੁਪਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਨਗਰ ਨਿਗਮ ਦਾ ਪਿੰਡ ਨੂਰਪੁਰ ਬੇਟ ਨੇੜੇ ਇਕ ਪਲਾਟ ਹੈ, ਜਿਸ 'ਚ ਨਗਰ ਨਿਗਮ ਦੀ ਮਸ਼ੀਨਰੀ, ਮੋਟਰਾਂ ਅਤੇ ਹੋਰ ਕੀਮਤੀ ਸਾਮਾਨ ਪਿਆ ਹੋਇਆ ਹੈ | ਉਸ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਉੱਥੇ ਪਿਆ ਇਹ ਸਾਮਾਨ ਚੋਰੀ ਕਰ ਲਿਆ ਗਿਆ | ਚੋਰੀ ਕੀਤੇ ਸਾਮਾਨ ਦੀ ਕੀਮਤ ਦੋ ਕਰੋੜ ਰੁਪਏ ਹੈ | ਪਤਾ ਲੱਗਣ 'ਤੇ ਸ਼ਾਮ ਲਾਲ ਗੁਪਤਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ, ਪਰ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |