ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਅÏਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਮਨਪ੍ਰੀਤ ਸਿੰਘ ਦੇ ਪਿਤਾ ਰਵਿੰਦਰ ਸਿੰਘ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਨਪ੍ਰੀਤ ਸਿੰਘ ਦੀ ਪਤਨੀ ਪ੍ਰਭਜੋਤ ਕੌਰ ਵਾਸੀ ਬਸੰਤ ਵਿਹਾਰ ਨੂਰਵਾਲਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਮਨਪ੍ਰੀਤ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਪ੍ਰਭਜੋਤ ਕÏਰ ਨਾਲ ਛੇ ਮਹੀਨੇ ਪਹਿਲਾਂ ਹੋਈ ਸੀ | ਉਸ ਦੱਸਿਆ ਕਿ ਅਕਸਰ ਪ੍ਰਭਜੋਤ ਕÏਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਉਸ ਨਾਲ ਲੜਾਈ-ਝਗੜਾ ਕਰਦੀ ਰਹਿੰਦੀ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ | ਉਸ ਦੱਸਿਆ ਕਿ ਬੀਤੇ ਦਿਨ ਵੀ ਪ੍ਰਭਜੋਤ ਕÏਰ ਵਲੋਂ ਉਸ ਦੇ ਲੜਕੇ ਮਨਪ੍ਰੀਤ ਸਿੰਘ ਨੂੰ ਬਹੁਤ ਜ਼ਲੀਲ ਕੀਤਾ, ਜਿਸ ਤੋਂ ਦੁਖੀ ਹੋ ਕੇ ਮਨਪ੍ਰੀਤ ਸਿੰਘ ਨੇ ਬੀਤੀ ਰਾਤ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਪ੍ਰਭਜੋਤ ਕÏਰ ਨੂੰ ਕਾਬੂ ਕਰ ਲਿਆ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |