04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਨਦੀਮ ਅਨਸਾਰੀ ਵਾਸੀ ਨਿਊ ਪੁਨੀਤ ਨਗਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਨੇ ਦੱਸਿਆ ਕਿ ਪਿਛਲੇ ਛੇ ਮਹੀਨੇ ਤੋਂ ਉਹ ਉਕਤ ਕਥਿਤ ਦੋਸ਼ੀ ਦੇ ਸੰਪਰਕ ਵਿਚ ਸੀ, ਜਿਸ ਨੇ ਕਿ ਭਰਪੂਰ ਨਗਰ ਨੇੜੇ ਉਸਾਰੀ ਅਧੀਨ ਫ਼ੈਕਟਰੀ ਵਿਚ ਲਿਜਾ ਕੇ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਪੀੜਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ¢ ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਖਿਡਾਰਨਾਂ ਦੀ ਬੇਸਬਾਲ ਨੈਸ਼ਨਲ ਚੈਂਪੀਅਨਸ਼ਿਪ ਲਈ ਚੋਣ <br/> ਅਗਲੀ ਖ਼ਬਰ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਪਤਨੀ ਖ਼ਿਲਾਫ਼ ਕੇਸ ਦਰਜ <br/>
Ad Position 24