ਲੁਧਿਆਣਾ, 20 ਮਈ (ਜਸਵਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ ਦੀਆਂ ਪੰਜ ਖਿਡਾਰਨਾਂ ਦੀ ਰਾਸ਼ਟਰੀ ਬੇਸਬਾਲ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ¢ਇਹ ਚੈਂਪੀਅਨਸ਼ਿਪ 24 ਤੋਂ 29 ਮਈ ਤੱਕ ਕਿੱਟ ਯੂਨੀਵਰਸਿਟੀ ਭੁਵਨੇਸ਼ਵਰ ਉੜੀਸਾ ਵਿਖੇ ਕਰਵਾਈ ਜਾ ਰਹੀ ਹੈ¢ ਚੁਣੀਆਂ ਗਈਆਂ ਪੰਜ ਖਿਡਾਰਨਾਂ ਹਰਸ਼ਦੀਪ ਕÏਰ, ਗੁਰਸਿਮਰ ਕÏਰ, ਰੂਪਾ ਕੁਮਾਰੀ, ਅਦਿੱਤੀ ਚÏਧਰੀ ਅਤੇ ਸ਼ਾਨੂੰ ਹਨ¢ ਇਨ੍ਹਾਂ ਹੋਣਹਾਰ ਖਿਡਾਰਨਾਂ ਨੇ ਪਹਿਲਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ਇਸ ਤੋਂ ਬਾਅਦ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਗੋਲਡ ਮੈਡਲ ਹਾਸਲ ਕਰਕੇ ਆਪਣੇ ਜ਼ਿਲੇ੍ਹ ਦਾ ਨਾਂਅ ਰÏਸ਼ਨ ਕੀਤਾ¢ ਵਧੀਆ ਪ੍ਰਦਰਸ਼ਨ ਦੇ ਆਧਾਰ 'ਤੇ ਹੁਣ ਇਨ੍ਹਾਂ ਖਿਡਾਰਨਾਂ ਦੀ ਚੋਣ ਨੈਸ਼ਨਲ ਚੈਂਪੀਅਨਸ਼ਿਪ ਲਈ ਕੀਤੀ ਗਈ ਹੈ | ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਮਾਪਿਆਂ ਵਲੋਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ¢ ਪਿ੍ੰਸੀਪਲ ਡਾ. ਸਿਮਿ੍ਤੀ ਭਾਰਗਵ ਅਤੇ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੀਰੂ ਨੇ ਕਿਹਾ ਕਿ ਖਿਡਾਰੀਆਂ ਵਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਤਿਆਰੀ ਕੀਤੀ ਜਾ ਰਹੀ ਹੈ ਅਤੇ ਉਹ ਨੈਸ਼ਨਲ ਪੱਧਰ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ¢