ਇਆਲੀ/ਥਰੀਕੇ, 20 ਮਈ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਪਿੰਡ ਬੈਂਸ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਸਿੰਮਕ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਅਤੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਸਿੰਮਕ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਸਿੰਮਕ ਨੇ ਹਾਜ਼ਰੀਨ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਸੂਬੇ ਦੀ ਇਕਲੌਤੀ ਖੇਤਰੀ ਪਾਰਟੀ ਹੈ ਜਿਸ ਨੇ ਸਦਾ ਪੰਜਾਬ ਪੰਜਾਬੀਅਤ ਕਿਸਾਨੀ ਹੱਕਾਂ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੰਘਰਸ਼ ਕੀਤਾ ਹੈ | ਪੰਜਾਬ ਦੇ ਸੁਨਹਿਰੇ ਭਵਿੱਖ ਨੂੰ ਸਿਰਜਣ ਲਈ ਸਾਨੂੰ ਸਾਰਿਆਂ ਨੂੰ ਸੂਬੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਹੰਭਲਾ ਮਾਰਨ ਦੀ ਲੋੜ ਹੈ | ਇਸ ਮੌਕੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝ ਫੱਗੂਵਾਲ, ਸਰਕਲ ਪ੍ਰਧਾਨ ਮਨਿੰਦਰ ਸਿੰਘ ਕਾਕਾ, ਮਨਜੀਤ ਸਿੰਘ ਲਵਲੀ ਬਲਾਕ ਸੰਮਤੀ ਮੈਂਬਰ, ਹਰਸ਼ ਝੱਮਟ ਪ੍ਰਧਾਨ ਯੂਥ ਵਿੰਗ ਹਲਕਾ ਗਿੱਲ, ਕਰਮ ਸਿੰਘ ਬੈਂਸ, ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਰ, ਸਾਬਕਾ ਸਰਪੰਚ ਸੁਦਾਗਰ ਸਿੰਘ, ਬੀਬੀ ਪਰਮਜੀਤ ਕੌਰ ਗਿੱਲ, ਬਲਜੀਤ ਸਿੰਘ, ਕਮਲ ਬੈਂਸ, ਜਗਦੀਪ ਸਿੰਘ ਬੈਂਸ, ਗੁਰਦੇਵ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ ਤਾਰੀ, ਜਸਦੀਪ ਸਿੰਘ ਬੈਂਸ, ਕੋਮਲ ਇਆਲੀ ਕਲਾਂ, ਕੁਲਦੀਪ ਸਿੰਘ ਸਰਪੰਚ ਜਗਸ਼ੀਰ ਸਿੰਘ, ਜਸਵੀਰ ਸਿੰਘ, ਸਰਬਜੀਤ ਸਿੰਘ ਸਰਬੀ ਆਦਿ ਹਾਜ਼ਰ ਸਨ |