ਫੁੱਲਾਂਵਾਲ, 20 ਮਈ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ ਵਿਖੇ ਇਨਵੈਸਟੀਚਰ ਸਮਾਰੋਹ ਮਨਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਸ਼ਾਮਿਲ ਹੋਏ | ਸਮਾਰੋਹ ਦੀ ਸ਼ੁਰੂਆਤ ਸ਼ਾਨਦਾਰ ਮਾਰਚ ਪਾਸਟ ਨਾਲ ਕੀਤੀ ਗਈ | ਇਸ ਮੌਕੇ ਸੈਸ਼ਨ 2026-27 ਲਈ ਨਵੀਂ ਵਿਦਿਆਰਥੀ ਕੌਂਸਲ ਨੂੰ ਅਹੁਦਿਆਂ ਦੀ ਸਹੁੰ ਚੁਕਾਈ ਗਈ ਅਤੇ ਬੈਜ/ਸੈਸ਼ੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਪਲਕ ਪ੍ਰੀਤ ਕੌਰ ਗਰੇਵਾਲ ਨੂੰ ਸਕੂਲ ਕੈਪਟਨ, ਵਰਸ਼ਾ ਯਾਦਵ ਨੂੰ ਵਾਈਸ ਕੈਪਟਨ ਅਤੇ ਅੰਸ਼ਦੀਪ ਸਿੰਘ ਨੂੰ ਹੈੱਡ ਬੁਆਏ, ਦਿਵਪ੍ਰੀਤ ਕੌਰ ਨੂੰ ਹੈੱਡ ਗਰਲ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਹਾਊਸ ਕੈਪਟਨ, ਸਪੋਰਟਸ ਕੈਪਟਨ, ਡਿਸਿਪਲਿਨ ਕੈਪਟਨ ਅਤੇ ਪ੍ਰੀਫੈਕਟਸ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਲੋਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ, ਜ਼ਿੰਮੇਵਾਰੀ ਅਤੇ ਇਮਾਨਦਾਰੀ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਨਵੇਂ ਅਹੁਦੇਦਾਰ ਹਰ ਖੇਤਰ ਵਿਚ ਉੱਤਮ ਪ੍ਰਦਰਸ਼ਨ ਕਰਕੇ ਆਪਣੇ ਜ਼ਿੰਮੇਵਾਰੀਆਂ ਪ੍ਰਤੀ ਪਰਿਪੱਕ ਰਹਿਣ | ਪਿ੍ੰਸੀਪਲ ਸ੍ਰੀਮਤੀ ਪਾਇਲ ਚੋਪੜਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਰੋਹ ਦਾ ਸਮਾਪਨ ਰਾਸ਼ਟਰੀ ਗਾਣ ਨਾਲ ਹੋਇਆ |