ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਦÏਰਾਨ ਭਾਈ ਪਲਵਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦਾ ਹਨ, ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿੱਖੀ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ¢ ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਭੁਪਿੰਦਰ ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਐਨ.ਪੀ. ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |