03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਜਪ ਤਪ ਚੌਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ਰਧਾ ਭਾਵਨਾ ਨਾਲ ਕੀਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਜਪ ਤਪ ਚੌਪਹਿਰਾ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਨਾਮ ਬਾਣੀ ਦੇ ਰਸ ਵਿਚ ਲੀਨ ਕਰਨ ਦਾ ਮਹੱਤਵਪੂਰਨ ਸਾਧਨ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸੱਚੇ ਜੀਵਨ ਦੀ ਰਹਿਨੁਮਾਈ ਸਿਰਫ਼ ਗੁਰੂ ਸਾਹਿਬਾਨ ਦੀ ਬਾਣੀ ਤੋਂ ਹੀ ਮਿਲ ਸਕਦੀ ਹੈ | ਇਸ ਮੌਕੇ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ, ਮਨਪ੍ਰੀਤ ਸਿੰਘ ਪਿ੍ੰਸ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ ਆਦਿ ਗੁਰੂ ਘਰ ਨਤਮਸਤਕ ਹੋਏ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੇ ਮੰਡੀਆਂ 'ਚੋਂ ਇੱਕ-ਇੱਕ ਦਾਣਾ ਚੁੱਕਣ ਦੇ ਵਾਅਦਿਆਂ ਤੇ ਦਾਅਵਿਆਂ ਦਾ ਕੱਢਿਆ ਜ... ਅਗਲੀ ਖ਼ਬਰ ਅਰੋੜਾ ਮਹਾਂਸਭਾ ਨੇ 48ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ <br/>
Ad Position 24