03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਿਗਮਾ ਗਰੁੱਪ ਆਫ ਕਾਲਜਿਜ਼ ਦੇ ਪ੍ਰਬੰਧ ਨਿਰਦੇਸ਼ਕ ਭਨੋਟ ਨਹੀਂ ਰਹੇ

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਉੱਘੇ ਸਮਾਜ ਸੇਵਕ ਚੰਦਰ ਭਨੋਟ ਪ੍ਰਬੰਧ ਨਿਰਦੇਸ਼ਕ ਸਿਗਮਾ ਗਰੁੱਪ ਆਫ ਕਾਲਜਿਜ਼ ਲੁਧਿਆਣਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪ੍ਰਲੋਕ ਸਿਧਾਰ ਗਏ ਹਨ | ਇੰਸਟੀਚਿਊਟ ਦੇ ਨਿਰਦੇਸ਼ਕ ਐਡਵੋਕੇਟ ਸੁਸ਼ੀਲ ਭਨੋਟ ਜੋ ਸਵਰਗਵਾਸੀ ਭਨੋਟ ਦੇ ਭਤੀਜਾ ਹਨ, ਨੇ ਦੱਸਿਆ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਇੱਕ ਗੰਭੀਰ ਬਿਮਾਰੀ ਦੀ ਲਪੇਟ ਵਿਚ ਆ ਗਏ, ਉਨ੍ਹਾਂ ਦਾ ਹਰਿਆਣਾ ਦੇ ਇਕ ਨਾਮੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਪਰ ਬਿਮਾਰੀ ਜਾਨਲੇਵਾ ਸਾਬਤ ਹੋਈ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪੀੜਤ ਪਰਿਵਾਰ ਨਾਲ ਸਮੂਹ ਸਿਆਸੀ ਪਾਰਟੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 3 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ''ਵਾਤਸਲਿਆ–2026'' ਰਾਹੀਂ ਮਾਤ੍ਰਤਵ ਨੂੰ ਸਮਰਪਿਤ ਸਮਾਰੋਹ <br/>
Ad Position 24