03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਸਮੇਤ 3 ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ 29 ਲੱਖ 50 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪ੍ਰਾਪਰਟੀ ਡੀਲਰ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਜਗੁਰੂ ਨਗਰ ਦੀ ਰਹਿਣ ਵਾਲੀ ਸਵੀਟੀ ਪਤਨੀ ਕੇਵਲ ਕ੍ਰਿਸ਼ਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਾਪਰਟੀ ਡੀਲਰ ਕਮਲ ਗੁਰਵਿੰਦਰ ਕÏਰ ਅਤੇ ਉਸ ਦੇ ਲੜਕੇ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢
2 ਨਾਬਾਲਗ ਲੜਕੀਆਂ ਵਰਗਲਾਈਆਂ
ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਦੋ ਨਾਬਾਲਗ ਲੜਕੀਆਂ ਦੇ ਵਰਗਲਾਉਣ ਦੇ ਮਾਮਲੇ ਸਾਹਮਣੇ ਆਏ ਹਨ¢ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਮਾ ਸ਼ੰਕਰ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ 'ਤੇ ਅਮਿਤ ਨਾਮੀ ਨÏਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਜਮਾਲਪੁਰ ਕਾਲੋਨੀ ਦੀ ਰਹਿਣ ਵਾਲੀ ਰੀਟਾ ਦੇਵੀ ਦੀ ਸ਼ਿਕਾਇਤ 'ਤੇ ਹਰੀਸ਼ ਮਿਸ਼ਰਾ ਵਾਸੀ ਕੀਰਤੀ ਨਗਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ¢ ਕਥਿਤ ਦੋਸ਼ੀ ਉਤੇ ਵੀ ਸ਼ਿਕਾਇਤਕਰਤਾ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਹੈ¢
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਸੋਨੰੂ ਕੁਮਾਰ ਵਾਸੀ ਧਾਂਦਰਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਪੰਜ ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ¢ ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਨੂੰ ਰੋਜ਼ ਗਾਰਡਨ ਨੇੜਿਓਾ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਕੈਰੀ ਸਪਾਲਾ ਵਾਸੀ ਹੈਬੋਵਾਲ ਦੀ ਸ਼ਿਕਾਇਤ 'ਤੇ ਸੋਨੰੂ ਚÏਹਾਨ, ਰਜੇਸ਼ ਚÏਹਾਨ, ਸੁਰਿੰਦਰ, ਸ਼ੁਭਮ ਅਤੇ ਦੋ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ¢ ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ¢
ਵਪਾਰ ਦੇ ਮਾਮਲੇ 'ਚ ਧੋਖਾਧੜੀ
ਪੁਲਿਸ ਨੇ ਅਤੁੱਲ ਵਾਲੀਆ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ 'ਤੇ ਹਰੀਸ਼ ਚÏਧਰੀ ਅਤੇ ਦਕਸ਼ਾ ਚÏਧਰੀ ਮਾਲਕ ਫ਼ਰਮ ਰਿੰਕ ਕੈਮ ਇੰਡਸਟਰੀ ਗੁਜਰਾਤ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 11 ਲੱਖ 22 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ¢
ਐਕਟਿਵਾ ਚੋਰੀ
ਸਥਾਨਕ ਅਮਨ ਪਾਰਕ ਤੋਂ ਚੋਰਾਂ ਵਲੋਂ ਦੀਪਕ ਵਾਲੀਆ ਦਾ ਐਕਟਿਵਾ ਚੋਰੀ ਕਰ ਲਿਆ ਗਿਆ¢ ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਦੀਪਕ ਨੇ ਐਕਟਿਵਾ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ |
ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਕਮਲ ਪੁੱਤਰ ਜਾਗਣ ਵਾਸੀ ਕੇਸਰਗੰਜ ਮੰਡੀ ਨੂੰ ਕਾਬੂ ਕਰਕੇ ਉਸੇ ਕਮਰੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਘੁੰਮ ਫਿਰ ਕੇ ਇਹ ਨਸ਼ੀਲੀਆਂ ਗੋਲੀਆਂ ਵੇਚਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸਿਗਮਾ ਗਰੁੱਪ ਆਫ ਕਾਲਜਿਜ਼ ਦੇ ਪ੍ਰਬੰਧ ਨਿਰਦੇਸ਼ਕ ਭਨੋਟ ਨਹੀਂ ਰਹੇ
Ad Position 24