03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਰਕਲ ਹੈਲਥ ਅੱਖਾਂ ਦਾ ਹਸਪਤਾਲ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਡਾ. ਤਰਲੋਚਨ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਕਲ ਹੈਲਥ ਅੱਖਾਂ ਦਾ ਹਸਪਤਾਲ, ਲੁਧਿਆਣਾ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਰਸਮੀ ਤÏਰ ਤੇ ਉਦਘਾਟਨ ਕਰਦਿਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਮਨੁੱਖਤਾ ਦੀ ਸੱਚੀ ਸੇਵਾ ਹੈ¢ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿਚ ਦਵਾਈਆਂ ਉਪਲਬਧ ਕਰਵਾਉਣ ਵਾਲੀ ਸੰਸਥਾ ਸਰਕਲ ਹੈਲਥ ਅੱਖਾਂ ਦਾ ਹਸਪਤਾਲ , ਲੁਧਿਆਣਾ ਦਾ ਉਪਰਾਲਾ ਸਮੁੱਚੇ ਸਮਾਜ ਲਈ ਪੇ੍ਰਰਨਾ ਦਾ ਸਰੋਤ ਹੈ¢ ਇਸ ਦÏਰਾਨ ਉਨ੍ਹਾਂ ਨੇ ਹਸਪਤਾਲ ਦੇ ਇੰਚਾਰਜ ਤੇ ਕੈਂਪ ਦੇ ਮੁੱਖ ਪ੍ਰਬੰਧਕ ਡਾ. ਵੀਰ ਸਿੰਘ ਅਤੇ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਦੀ ਪ੍ਰਮੁੱਖ ਡਾ. ਨੀਲਿਮਾ ਐਰੇਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਸਮੇਤ ਯਸੀਕਾ ਪੁਰੀ, ਡਾ. ਦੀਪਕਾ ਗੁਪਤਾ, ਡਾ. ਕੀਸਕੀਨਦਾ ਦੱਤਾ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਡਾਕਟਰੀ ਟੀਮ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ¢ ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਵੀਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਲਗਭਗ 120 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿਚ ਦਵਾਈਆਂ ਵੀ ਦਿੱਤੀਆਂ ਗਈਆਂ¢ ਇਸ ਮÏਕੇ ਸੁਖਵਿੰਦਰ ਸਿੰਘ ਹੈਪੀ ਕੋਚਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਗੁਰਵਿੰਦਰ ਸਿੰਘ ਪਿੰਡ ਬੱਲੋ ਦੇ ਨੰਬਰਦਾਰ ਬਣੇ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੀ.ਏ.ਯੂ. ਦੇ ਸੱਭਿਆਚਾਰਕ ਅਜਾਇਬ ਘਰ ਦਾ ਦੌਰਾ <br/>
Ad Position 24