27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਂਦੀ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਡਾਢੇ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 22-05-2026

ਢੰਡਾਰੀ ਕਲਾਂ/ਡਾਬਾ ਲੁਹਾਰਾ, 21 ਮਈ (ਜਸਵੀਰ ਸਿੰਘ ਬੰਗਾ/ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰ. 32 ਅਤੇ 33 ਅਧੀਨ ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਡਾਢੇ ਪ੍ਰੇਸ਼ਾਨ ਹਨ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਤੋਂ ਉਠਦੀ ਬਦਬੂ ਕਾਰਨ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਿਆਸਪੁਰਾ ਮਾਰਕੀਟ ਦੇ ਦੁਕਾਨਦਾਰਾਂ ਸੁਰਿੰਦਰ ਕੁਮਾਰ, ਦਵਿੰਦਰ ਕੁਮਾਰ, ਕਰਤਾਰ ਸਿੰਘ, ਮਿੱਤਲ, ਕਮਲ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਉਨ੍ਹਾਂ ਦਾ ਦੁਕਾਨਾਂ 'ਤੇ ਬੈਠਣਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸੜਕ ਦਾ ਕੰਮ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਹੋਰ ਵਧਾ ਦਿੱਤੀਆਂ ਹਨ | ਦੁਕਾਨਦਾਰਾਂ ਨੇ ਕਿਹਾ ਕਿ ਕਈ ਦਿਨ ਪਹਿਲਾਂ ਸਬੰਧਿਤ ਕੌਂਸਲਰਾਂ ਅਤੇ ਨਿਗਮ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤ ਵੀ ਦਿੱਤੀ ਸੀ, ਪਰ ਕਿਸੇ ਨੇ ਵੀ ਮੌਕੇ 'ਤੇ ਆਕੇ ਸਮੱਸਿਆ ਦਾ ਹੱਲ ਨਹੀਂ ਕੀਤਾ | ਹਾਲਾਂਕਿ ਉਨ੍ਹਾਂ ਵਲੋਂ ਵਾਰਡ ਨੰ. 33 ਦੇ ਕੌਂਸਲਰ ਨੂੰ ਮੌਕੇ 'ਤੇ ਸੱਦਿਆ ਗਿਆ ਸੀ, ਪਰ ਉਹ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਸਿਰਫ਼ ਭਰੋਸਾ ਦੇ ਕੇ ਹੀ ਚਲੇ ਗਏ | ਉਨ੍ਹਾਂ ਦੱਸਿਆ ਕਿ ਸੜਕ ਦਾ ਕੰਮ ਬਹੁਤ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਇਲਾਕਾ ਦੋ ਕੌਂਸਲਰਾਂ ਅਧੀਨ ਆਉਂਦਾ ਹੈ, ਇਸਦੇ ਬਾਵਜੂਦ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਗਿਆਸਪੁਰਾ
ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਨੂੰ ਲੈ ਕੇ ਵਿਧਾਇਕ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਵਲੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰਦੀ ਹੈ | ਉਨ੍ਹਾਂ ਸਿੱਧੇ ਤੌਰ 'ਤੇ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਲਈ ਠੇਕੇਦਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਰਵਾਈ ਦੀ ਮੰਗ ਕੀਤੀ, ਜਿਸ ਸਬੰਧੀ ਉਹ ਸੜਕ ਬਣਾਉਣ ਲਈ ਵਰਤੇ ਜਾ ਰਹੇ ਘਟੀਆ ਮੈਟੀਰੀਅਲ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰਨਗੇ |
ਜਲਦ ਮਿਲੇਗੀ ਲੋਕਾਂ ਨੂੰ ਸਮੱਸਿਆ ਤੋਂ ਨਿਜਾਤ-ਵਿਧਾਇਕ ਛੀਨਾ
ਜਦੋਂ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰਾਤ ਸਮੇਂ ਸੁਪਰਸੰਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਲੋਕਾਂ ਨੂੰ ਸਮੱਸਿਆ ਤੋਂ ਨਿਜਾਤ ਮਿਲੇਗੀ | ਉਨ੍ਹਾਂ ਕਿਹਾ ਕਿ ਸੜਕ ਬਣਾਉਣ ਸਮੇਂ ਕੁਆਲਿਟੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ 8 ਮੋਬਾਈਲਾਂ, ਮੋਟਰਸਾਈਕਲ ਅਤੇ ਹਥਿਆਰਾਂ ਸਮੇਤ ਕਾਬੂ <br/> ਅਗਲੀ ਖ਼ਬਰ ਹੈਬੋਵਾਲ ਡੇਅਰੀ ਕੰਪਲੈਕਸ 'ਚ ਗੋਹੇ ਦੀ ਚੁਕਾਈ ਤੇ ਈ.ਟੀ.ਪੀ. ਪ੍ਰਬੰਧ ਸੁਧਾਰਨ ਲਈ ਨਗਰ ਨਿਗਮ ਐਕਸ਼ਨ ਮੋਡ 'ਚ <br/>
Ad Position 24