ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਬਾਈਲ, ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਚੌਕੀ ਜਗਤਪੁਰ ਦੇ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੋਨੂੰ ਕੁਮਾਰ ਉਰਫ ਲਾਲ ਸ਼ਾਹ ਪੁੱਤਰ ਬਾਬੂ ਸ਼ਾਹ ਵਾਸੀ ਪਿੰਡ ਨਰੂਲ ਜ਼ਿਲ੍ਹਾ ਜਲੰਧਰ, ਹਾਲ ਵਾਸੀ ਗਰੇਵਾਲ ਕਾਲੋਨੀ ਨੇੜੇ ਲੱਖਾ ਸਿੰਘ ਪੂਲ, ਜੱਸੀਆਂ ਰੋਡ ਅਤੇ ਬਲਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਲੇਟ ਸਵਰਨ ਸਿੰਘ ਵਾਸੀ ਮਕਾਨ ਨੰਬਰ 2444, ਪੀਰਾਂ ਵਾਲੀ ਗਲੀ, ਚੰਦਰ ਨਗਰ ਵਜੋਂ ਕੀਤੀ ਗਈ ਹੈ | ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ, ਅੱਠ ਮੋਬਾਈਲ ਅਤੇ ਦਾਤਰ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਹਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ |