ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ 9 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਵਦੇਸ਼ ਮੰਡਲ ਵਾਸੀ ਬਿਹਾਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ 'ਚ 9 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |