27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੁਪਰੀਮ ਕੋਰਟ ਦਾ ਖ਼ਤਰਨਾਕ ਕੁੱਤਿਆਂ ਨੂੰ ਮਾਰਨ ਦਾ ਫ਼ੈਸਲਾ ਸ਼ਲਾਘਾਯੋਗ-ਸਲੂਜਾ

Ad Position 21
No active advertisement
ਅਜੀਤ ਡੈਸਕ 22-05-2026
ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਖ਼ਤਰਨਾਕ ਕੁੱਤਿਆਂ ਨੂੰ ਮਾਰਨ ਦਾ ਕੀਤਾ ਫ਼ੈਸਲਾ ਇਤਿਹਾਸਕ ਤੇ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਕੀਤਾ | ਸਲੂਜਾ ਨੇ ਕਿਹਾ ਕਿ ਇਹ ਬਹੁਤ ਵੱਡੀ ਸਮੱਸਿਆ ਸੀ, ਜਿਸ ਨਾਲ ਦੇਸ਼ ਵਿਚ ਰੋਜ਼ਾਨਾ ਹੀ ਹਜ਼ਾਰਾਂ ਲੋਕ ਕੁੱਤਿਆਂ ਦੇ ਕੱਟਣ ਦੇ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ 'ਚੋਂ ਕਾਫ਼ੀ ਮÏਤਾਂ ਵੀ ਹੋ ਜਾਂਦੀਆਂ ਹਨ | ਇਸ ਨੂੰ ਰੋਕਣ 'ਚ ਪ੍ਰਸ਼ਾਸਨ ਤੇ ਰਾਜ ਸਰਕਾਰਾਂ ਪੂਰੀ ਤਰਾਂ ਫ਼ੇਲ੍ਹ 'ਤੇ ਬੇਵੱਸ ਸਾਬਤ ਹੋਈਆਂ ਹਨ | ਉਨ੍ਹਾਂ ਕਿਹਾ ਹਾਲਤ ਐਨੇ ਮਾੜੇ ਹੋ ਚੁੱਕੇ ਹਨ ਕਿ ਬਜ਼ੁਰਗਾਂ ਦਾ ਸਵੇਰੇ-ਸ਼ਾਮ ਸੈਰ 'ਤੇ ਜਾਣਾ ਜਾਂ ਬਚਿਆਂ ਦਾ ਘਰ ਤੋਂ ਬਾਹਰ ਗਲੀਆਂ ਵਿਚ ਨਿਕਲਣਾ ਮੁਸ਼ਕਿਲ ਹੀ ਨਹੀਂ, ਨਾਂ ਮੁਮਕਿਨ ਹੋ ਗਿਆ ਸੀ, ਇਹ ਸੁਪਰੀਮ ਕੋਰਟ ਵਲੋਂ ਦੇਰ ਨਾਲ ਲਿਆ ਗਿਆ ਦਰੁਸਤ ਫ਼ੈਸਲਾ ਹੈ, ਇਸ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਥੋੜ੍ਹੀ ਹੈ ਕਿਉਂਕਿ ਇਸ ਨਾਲ ਆਮ ਜਨਤਾ ਨੂੰ ਬਹੁਤ ਵੱਡੀ ਰਾਹਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਰੰਗਾਰੰਗ ਪੂਲ ਪਾਰਟੀ ਕਰਵਾਈ <br/> ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਗਤੀਵਿਧੀਆਂ 'ਚ ਭਾਗ ਲਿਆ <br/>
Ad Position 24